26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਇਸਤਰੀ ਸਤਿਸੰਗ ਸਭਾ ਦਾ ਸਨਮਾਨ ਸਮਾਗਮ <br/>

ਸਮਾਗਮ ਦੌਰਾਨ ਬੀਬੀਆਂ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੀਆਂ ਮੈਂਬਰਾਨ | ਅਜੀਤ ਤਸਵੀਰ <br/> 19-06-2025
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ-1 ਵਿਖ਼ੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਇਸਤਰੀ ਸਤਿਸੰਗ ਸਭਾ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਾਠ ਅਤੇ ਕੀਰਤਨ ਦੀ ਲੜੀ ਜੋ ਚਲਾਈ ਜਾ ਰਹੀ ਸੀ ਉਸ ਵਿਚ ਸੰਗਤਾਂ ਵਲੋਂ ਮਿਲੇ ਭਰਪੂਰ ਹੁੰਗਾਰੇ ਨੂੰ ਦੇਖਦਿਆਂ ਹੋਇਆਂ ਕਮੇਟੀ ਅਤੇ ਇਸਤਰੀ ਸਤਿਸੰਗ ਸਭਾ ਨੇ ਸਾਰੀਆਂ ਉਹ ਬੀਬੀਆਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਨੇ ਪੂਰੀ ਲੜੀ ਵਿਚ ਹਿੱਸਾ ਲਿਆ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ, ਜਿਸ ਵਿਚ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਆਸਾ ਜੀ ਦੀ ਵਾਰ ਦਾ ਕੀਰਤਨ ਸਰ੍ਰਵਨ ਕਰਵਾਇਆ ਅਤੇ ਸੁਖਮਨੀ ਸਾਹਿਬ ਤੇ ਨਿਤਨੇਮ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ | ਉਪਰੰਤ ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ | ਬੀਬੀਆਂ ਨੇ ਸੁਖਮਨੀ ਸਾਹਿਬ, ਚੌਪਈ ਸਾਹਿਬ ਦੇ ਪਾਠ ਕੀਤੇ ਅਤੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਕੀਰਤਨ ਸਰਵਨ ਕਰਵਾਏ ਅਤੇ ਇਸਤਰੀ ਸਤਿਸੰਗ ਸਭਾ ਦੀ ਪੰਜ ਮੈਂਬਰੀ ਕਮੇਟੀ ਦੀਆਂ ਬੀਬੀਆਂ ਬੀਬੀ ਮਨਜੀਤ ਕੌਰ, ਦਵਿੰਦਰ ਕੌਰ, ਬਲਵਿੰਦਰ ਕੌਰ ਬੱਤਰਾ, ਕੁਲਜੀਤ ਕੌਰ ਸਿਮਰਨ ਕੌਰ ਅਤੇ ਕਰਮਜੀਤ ਕੌਰ ਬੈਨੀਪਾਲ ਨੇ ਸਾਰੀਆਂ ਬੀਬੀਆਂ ਨੂੰ ਸਨਮਾਨ ਚਿੰਨ੍ਹ ਦੇਕੇ ਸਨਮਾਨ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਾਰੀਆਂ ਬੀਬੀਆਂ ਨੂੰ ਵਧਾਈ ਦਿੱਤੀ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਕਰਤਾਰ ਸਿੰਘ ਬਰਾੜ, ਪਰਮਿੰਦਰ ਸਿੰਘ, ਗੁਰਦੀਪ ਸਿੰਘ ਕਾਲੜਾ, ਸਰਬਜੀਤ ਸਿੰਘ ਚਗਰ, ਜਗਮੋਹਨ ਸਿੰਘ, ਬੀਬੀ ਦਵਿੰਦਰ ਕੌਰ, ਮਨਜੀਤ ਕੌਰ, ਸਿਮਰਨਜੀਤ ਕੌਰ, ਬਲਵਿੰਦਰ ਕੌਰ ਬੱਤਰਾ, ਕੁਲਜੀਤ ਕੌਰ, ਰਵਿੰਦਰ ਕੌਰ ਰਹੇਜਾ, ਰਾਜਨੀਇੰਦਰ ਕੌਰ, ਗੁਰਪ੍ਰੀਤ ਕੌਰ ਖੁਰਾਣਾ, ਜਸਵਿੰਦਰ ਕੌਰ ਪਾਇਲ, ਨਿਰਮਲ ਕੌਰ ਪਾਇਲ, ਸੁਰਿੰਦਰ ਕੌਰ ਬਾਂਸਲ, ਹਰਜੀਤ ਕੌਰ ਅਤੇ ਮਾਤਾ ਗੁਰਦੇਵ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਬਚਨ ਕੌਰ ਗਰੇਵਾਲ ਨੂੰ ਦਿੱਤੀ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਵੀਨਸ ਲੇਡੀਜ਼ ਕਲੱਬ ਦੇ ਨਵੇਂ ਸੈਸ਼ਨ ਦੀ ਪਹਿਲੀ ਮੀਟਿੰਗ ਯਾਦਗਾਰੀ ਬਣੀ ਕਲੱਬ ਮੈਂਬਰਾਂ ਨੂੰ ਵੱਖ-ਵੱਖ ਖ਼ਿਤਾਬਾਂ ਨਾਲ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।