26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਝੂਠ ਦੀ ਬੁਨਿਆਦ 'ਤੇ ਟਿਕੀ ਸੀ ਕਾਂਗਰਸ ਦੀ ਪੂਰੀ ਚੋਣ ਮੁਹਿੰਮ-ਦੀਪਕ ਬਾਲੀ

ਅਜੀਤ ਡੈਸਕ 19-06-2025
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਲੁਧਿਆਣਾ ਪੱਛਮੀ ਵਿਚ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਪਾਰਟੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਅੰਦਰੂਨੀ ਫੁੱਟ ਅਤੇ ਏਕਤਾ ਦੀ ਘਾਟ ਉਨ੍ਹਾਂ ਦੀ ਹਾਰ ਦੇ ਸਪਸ਼ਟ ਸੰਕੇਤ ਹਨ | ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ ਲੁਧਿਆਣਾ ਵਿਚ ਹੋਣ ਦੇ ਬਾਵਜੂਦ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਦੀ ਗ਼ੈਰਹਾਜ਼ਰੀ ਨੂੰ ਉਜਾਗਰ ਕਰਦੇ ਹੋਏ ਬਾਲੀ ਨੇ ਕਿਹਾ, 'ਆਪਣੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਲਈ ਪ੍ਰਚਾਰ ਕਰਨ ਦਾ ਇਹ ਆਖ਼ਰੀ ਮੌਕਾ ਹੋਣ ਦੇ ਬਾਵਜੂਦ, ਇਨ੍ਹਾਂ ਆਗੂਆਂ ਨੇ ਆਉਣ ਦੀ ਖੇਚਲ ਨਹੀਂ ਕੀਤੀ | ਉਨ੍ਹਾਂ ਦੀ ਗ਼ੈਰਹਾਜ਼ਰੀ ਨੇ ਆਸ਼ੂ ਨੂੰ ਆਪਣੀ ਨਿਰਧਾਰਿਤ ਪੈੱ੍ਰਸ ਕਾਨਫ਼ਰੰਸ ਰੱਦ ਕਰਨ ਲਈ ਮਜ਼ਬੂਰ ਕਰ ਦਿੱਤਾ, ਜਿਸ ਨਾਲ ਕਾਂਗਰਸ ਪਾਰਟੀ ਦੇ ਅੰਦਰ ਡੂੰਘੀ ਫੁੱਟ ਦਾ ਪਰਦਾਫਾਸ਼ ਕੀਤਾ ਹੈ |' ਬਾਲੀ ਨੇ ਅੱਗੇ ਕਿਹਾ, 'ਕਾਂਗਰਸ ਅੰਦਰੂਨੀ ਧੜੇਬੰਦੀ ਅਤੇ ਸੱਤਾ ਸੰਘਰਸ਼ ਵਿੱਚ ਇੰਨੀ ਉਲਝੀ ਹੋਈ ਹੈ ਕਿ ਇਹ ਲੋਕਾਂ ਦੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਭੁੱਲ ਗਈ ਹੈ | 'ਆਪ' ਆਗੂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਲੁਧਿਆਣਾ ਦੇ ਵੋਟਰ ਕਾਂਗਰਸ ਦੀਆਂ ਅਸਫਲਤਾਵਾਂ ਨੂੰ ਦੇਖਣਗੇ ਅਤੇ ਆਮ ਆਦਮੀ ਪਾਰਟੀ ਵਿਚ ਆਪਣਾ ਵਿਸ਼ਵਾਸ਼ ਦੁਬਾਰਾ ਸਥਾਪਿਤ ਕਰਨਗੇ |
ਪਿਛਲੀ ਖ਼ਬਰ ਭਾਈ ਰਣਧੀਰ ਸਿੰਘ ਨਗਰ ਤੋਂ ਸਫ਼ਾਈ ਕਰਮਚਾਰੀ ਯੂਨੀਅਨ ਨੇ 'ਆਪ' ਨੂੰ ਦਿੱਤਾ ਸਮਰਥਨ <br/> ਅਗਲੀ ਖ਼ਬਰ ਭਾਜਪਾ ਆਗੂਆਂ ਵਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ 'ਚ ਵੋਟਰਾਂ ਨੰੂ ਨਿਡਰ ਹੋ ਕੇ ਵੋਟ ਪਾਉਣ ਦੀ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।