26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਬਾਣੀ ਕੀਰਤਨ ਸਮਾਗਮ <br/>

ਅਜੀਤ ਡੈਸਕ 19-06-2025
ਲੁਧਿਆਣਾ, 18. ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਧਾਰਮਿਕ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗਗਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ | ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿਚ ਰਾਗੀ ਜੱਥੇ ਨੂੰ ਸਿਰਪਾਓ ਭੇਟ ਕੀਤੇ | ਇਸ ਮੌਕੇ ਤਰਲੋਚਨ ਸਿੰਘ ਬੱਬਰ, ਬਲਜੀਤ ਸਿੰਘ ਦੁਖੀਆ, ਸੁਰਜੀਤ ਸਿੰਘ ਮਠਾੜੂ, ਜਤਿੰਦਰਪਾਲ ਸਿੰਘ ਸਲੂਜਾ, ਸਵਰਨ ਸਿੰਘ ਮਹੌਲੀ, ਜਸਵੀਰ ਸਿੰਘ ਗੋਗੀਆ, ਗੁਰਚਰਨ ਸਿੰਘ ਗੁਰੂ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਸੁਰਿੰਦਰ ਸਿੰਘ ਨਾਰੰਗ, ਸੁਖਰਾਜ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਅਵਤਾਰ ਸਿੰਘ ਤੇ ਪ੍ਰੀਤਮ ਸਿੰਘ ਮਣਕੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਮੂਲੀ ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੀ ਕੀਤੀ ਕੁੱਟਮਾਰ <br/> ਅਗਲੀ ਖ਼ਬਰ ਲਖਬੀਰ ਸਿੰਘ ਸੰਧੂ ਕਾਂਗਰਸ ਮੰਡਲ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।