26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਮਾਮੂਲੀ ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੀ ਕੀਤੀ ਕੁੱਟਮਾਰ <br/>

ਅਜੀਤ ਡੈਸਕ 19-06-2025
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਇਲਾਕੇ 'ਚ ਹੋਏ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਭੜਕੇ ਨੌਜਵਾਨ ਵਲੋਂ ਘਰ 'ਚ ਦਾਖ਼ਲ ਹੋ ਕੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਰਾਜਪਾਲ ਨੇ ਦੱਸਿਆ ਕਿ ਉਸ ਦਾ ਭਤੀਜਾ ਸੁਖਵਿੰਦਰਪਾਲ ਆਪਣੀ ਐਕਟਿਵਾ 'ਤੇ ਘਰ ਜਾ ਰਿਹਾ ਸੀ ਤਾਂ ਜੈਨ ਦੇ ਠੇਕੇ ਕੋਲ ਇਕ ਆਟੋ ਚਾਲਕ ਜਸਵੀਰ ਸਿੰਘ ਨੇ ਆਪਣਾ ਥ੍ਰੀਵੀਲਰ ਉਸ ਦੇ ਭਤੀਜੇ ਦੀ ਐਕਟਿਵਾ ਵਿਚ ਮਾਰਿਆ ਤਾਂ ਉਨ੍ਹਾਂ ਦੀ ਆਪਸ ਵਿਚ ਬਹਿਸ ਹੋ ਗਈ ਤਾਂ ਮੁਲਜ਼ਮ ਨੇ ਆਪਣੇ ਦੋ ਸਾਥੀਆਂ ਨਾਲ ਮੇਰੇ ਭਤੀਜੇ ਦੀ ਕੁੱਟਮਾਰ ਕੀਤੀ ਤਾਂ ਉਸ ਦਾ ਭਤੀਜਾ ਘਰ ਆ ਗਿਆ | ਉਕਤ ਦੋਸ਼ੀ ਵੀ ਪਿੱਛਾ ਕਰਦੇ ਹੋਏ ਘਰ ਆ ਗਏ ਅਤੇ ਆਪਣੇ ਸਾਥੀਆਂ ਨਾਲ ਘਰ ਆ ਕੇ ਮੇਰੇ ਲੜਕੇ ਗੁਰਜੀਤ ਸ਼ਰਮਾ ਅਤੇ ਭਤੀਜੇ ਸੁਖਵਿੰਦਰਪਾਲ ਦੀ ਕੁੱਟਮਾਰ ਕੀਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ | ਜਾਂਚ ਅਧਿਕਾਰੀ ਮੀਤ ਰਾਮ ਨੇ ਦੱਸਿਆ ਕਿ ਪੁਲਿਸ ਨੇ ਮੁੱਦਈ ਦੇ ਬਿਆਨਾਂ 'ਤੇ ਜਸਵੀਰ ਸਿੰਘ, ਜਗਰੂਪ ਸਿੰਘ, ਨਿਹੰਗ ਮਿੱਠੂ ਬਾਬਾ, ਨਿਹੰਗ ਸੱਤਾ ਬਾਬਾ, ਨਿਹੰਗ ਸ਼ੇਰਾ, ਨਿਹੰਗ ਜਸਪਾਲ ਬਾਬਾ ਤੇ 4-5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਲੈਂਡ ਪੁਲਿੰਗ ਨੀਤੀ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਬਾਣੀ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।