16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਅਕਾਲੀ ਦਲ ਦੀ ਆਵਾਜ਼ ਦਬਾਉਣ ਲਈ ਜਸਕਰਨ ਸਿੰਘ ਦਿਉਲ ਖ਼ਿਲਾਫ਼ ਮਾਮਲਾ ਦਰਜ ਕੀਤਾ-ਆਗੂ <br/>

ਅਜੀਤ ਡੈਸਕ 20-06-2025
ਜੋਧਾਂ/ਲੋਹਟਬੱਦੀ, 19 ਜੂਨ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)-ਵਿਧਾਨ ਸਭਾ ਹਲਕਾ ਲੁਧਿਆਣਾ (ਪੱਛਮੀ) ਦੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਮੁਹਿੰਮ ਨੂੰ ਵਧੀਆ ਢੰਗ ਨਾਲ ਚਲਾ ਰਹੇ ਸੀਨੀਅਰ ਅਕਾਲੀ ਆਗੂ ਜਸਕਰਨ ਸਿੰਘ ਦਿਉਲ ਖ਼ਿਲਾਫ਼ ਥਾਣਾ ਪੀ. ਏ. ਯੂ. ਦੀ ਪੁਲਿਸ ਵਲੋਂ ਦਰਜ ਕੀਤੇ ਝੂਠੇ ਮੁਕੱਦਮੇ/ਮਾਮਲੇ ਨੂੰ ਲੈ ਕੇ ਅਕਾਲੀ ਵਰਕਰਾਂ/ਆਗੂਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਇਸ ਮੌਕੇ ਚੇਅਰਮੈਨ ਗੁਰਦੀਪ ਸਿੰਘ ਫੱਲੇਵਾਲ, ਸੁਰਿੰਦਰ ਸਿੰਘ ਸ਼ਿੰਦਾ ਲਤਾਲਾ ਮੈਂਬਰ ਬਲਾਕ ਸੰਮਤੀ, ਸਰਪੰਚ ਸਵਰਨ ਸਿੰਘ ਛੱਜਾਵਾਲ ਪ੍ਰਧਾਨ ਟਰਾਂਸਪੋਰਟ ਵਿੰਗ ਸ਼੍ਰੋਮਣੀ ਅਕਾਲੀ ਦਲ, ਸਰਪੰਚ ਹਰਿੰਦਰ ਸਿੰਘ ਈਸੇਵਾਲ, ਚਮਕੌਰ ਸਿੰਘ ਵਲੈਤੀਆ ਡਾਇਰੈਕਟਰ ਮਾਰਕੀਟ ਕਮੇਟੀ ਨੇ ਕਿਹਾ ਕਿਹਾ ਕਿ ਪੰਜਾਬ ਨੂੰ ਹਰ ਪੱਖੋਂ ਵੱਡਾ ਨੁਕਸਾਨ ਪਹੁੰਚਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦਿਆਂ ਦੇ ਨਾਲ-ਨਾਲ ਕੁੱਝ ਹੋਰ ਵਿਰੋਧੀ ਆਗੂਆਂ ਨੂੰ ਵਿਧਾਨ ਸਭਾ ਹਲਕਾ ਦਾਖਾ ਅੰਦਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਵਧ ਰਹੀ ਹਰਮਨ ਪਿਆਰਤਾ ਹਜ਼ਮ ਨਹੀਂ ਆ ਰਹੀ¢ ਹਲਕਾ ਦਾਖਾ 'ਚ ਅੱਜ ਨਹੀਂ ਬਲਕਿ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਨਿਮਾਣਾ ਸੇਵਾਦਾਰ ਬਣ ਕੇ ਕੰਮ ਕਰਨ ਵਾਲੇ ਜਸਕਰਨ ਸਿੰਘ ਦਿਉਲ ਖ਼ਿਲਾਫ਼ ਪੁਰਾਣੀ ਵੀਡੀਓ ਨੂੰ ਅਧਾਰ ਬਣਾ ਕੇ ਮਾਮਲਾ ਦਰਜ ਕਰ ਦੇਣ ਦੀ ਕਾਰਵਾਈ ਨੇ ਪੁਲਿਸ 'ਤੇ ਕਈ ਸਵਾਲ ਖੜ੍ਹੇ ਕੀਤੇ ਹਨ ¢ ਚੇਅਰਮੈਨ ਫੱਲੇਵਾਲ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਦਿਆਂ ਜਸਕਰਨ ਸਿੰਘ ਦਿਉਲ ਵਲੋਂ ਪਹਿਲਾਂ ਹੀ ਆਪਣਾ ਅਸਲਾ ਲਾਇਸੰਸ ਜਮਾਂ ਹੋਣ ਦੀ ਸੂਰਤ 'ਚ ਫਿਰ ਵੀ ਅਸਲਾ ਐਕਟ ਅਧੀਨ ਝੂਠਾ ਮਾਮਲਾ ਦਰਜ ਕਰ ਦੇਣ ਦੀ ਕਾਰਵਾਈ ਨੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਪੰਜਾਬ ਦੀ ਸਰਜਮੀਂ 'ਤੇ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਆਪਣੀ ਹੋਂਦ ਨਾ ਬਣਾਏ ¢ ਉਨ੍ਹਾਂ ਤੋਂ ਇਲਾਵਾ ਈਸ਼ਰ ਸਿੰਘ ਧੂਲਕੋਟ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਵਿੰਦਰ ਸਿੰਘ ਸਾਬਕਾ ਸੰਮਤੀ ਮੈਂਬਰ, ਅੰਮਿ੍ਤਪਾਲ ਸਿੰਘ ਖੰਡੂਰ ਮੈਂਬਰ ਬਲਾਕ ਸੰਮਤੀ, ਪਾਲੀ ਧਾਲੀਵਾਲ, ਗੁਰਸ਼ਰਨ ਸਿੰਘ ਬੜੂੰਦੀ, ਦਲਵੀਰ ਸਿੰਘ ਲਤਾਲਾ, ਜਥੇਦਾਰ ਜਗਰੂਪ ਸਿੰਘ ਗੁੱਜਰਵਾਲ, ਗੁਰਮੁਖ ਸਿੰਘ ਲਤਾਲਾ ਸਾਬਕਾ ਚੇਅਰਮੈਨ, ਚਮਕੌਰ ਸਿੰਘ ਉੱਭੀ ਸਾਬਕਾ ਸੰਮਤੀ ਮੈਂਬਰ ਆਦਿ ਨੇ ਵੀ ਦਰਜ ਕੀਤੇ ਝੂਠੇ ਮੁਕੱਦਮੇ ਦੀ ਤਿੱਖੇ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰੀ ਦਬਾਅ ਹੇਠ ਪੁਲਿਸ ਨੇ ਤਾਂ ਆਪਣਾ ਕੰਮ ਕਰ ਦਿੱਤਾ ਪਰੰਤੂ ਅਦਾਲਤ 'ਚ ਸਰਕਾਰ ਦੀਆਂ ਇਸ ਤਰ੍ਹਾਂ ਦੀਆਂ ਝੂਠੀਆਂ ਫਾਈਲਾਂ ਟਿਕ ਨਹੀਂ ਸਕਣਗੀਆਂ ¢ ਸਮੂਹ ਆਗੂਆਂ ਨੇ ਕਿਹਾ ਕਿ ਭਵਿੱਖ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੀ ਮਜ਼ਬੂਤੀ ਲਈ ਹੋਰ ਦਿ੍ੜ੍ਹਤਾ ਨਾਲ ਕੰਮ ਕਰਾਂਗੇ¢

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ 10 ਮੋਬਾਈਲ ਬਰਾਮਦ ਅਗਲੀ ਖ਼ਬਰ ਬਰਸਾਤੀ ਮੌਸਮ 'ਚ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਸੁੱਤਾ ਪਿਆ ਨਗਰ ਨਿਗਮ ਪ੍ਰਸ਼ਾਸਨ ਨੀਂਦ ਤੋਂ ਜਾਗਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।