ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚੋਂ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ 10 ਮੋਬਾਈਲ ਬਰਾਮਦ ਕੀਤੇ ਗਏ ਹਨੇ ਇਸ ਸਬੰਧੀ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਦੀ ਸ਼ਿਕਾਇਤ 'ਤੇ ਹਵਾਲਾਤੀ ਲੱਖਾ ਸਿੰਘ ਅਤੇ 10 ਹੋਰ ਬੰਦੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਅਧਿਕਾਰੀਆਂ ਨੇ ਜਦੋਂ ਅਧਿਕਾਰੀਆਂ ਨੇ ਚੈਕਿੰਗ ਕੀਤੀ ਤਾਂ ਇਹ ਮੋਬਾਈਲ ਬਰਾਮਦ ਕੀਤੇ ਗਏ | ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਮੋਬਾਈਲ ਕਿਸ ਤਰੀਕੇ ਨਾਲ ਪਹੁੰਚਾਏ ਗਏ ਸਨ | ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |