ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦਿੱਲੀ ਦੀ ਰਹਿਣ ਵਾਲੀ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਰਾਮਗੜ੍ਹ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਨਾਮੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੀ ਦੋਸਤੀ ਇੰਸਟਾਗਰਾਮ ਰਾਹੀਂ ਉਕਤ ਕਥਿਤ ਦੋਸ਼ੀ ਨਾਲ ਹੋਈ ਸੀ | ਕਥਿਤ ਦੋਸ਼ੀ ਨੇ ਬਹਾਨੇ ਨਾਲ ਉਸ ਨੂੰ ਫੋਕਲ ਪੁਆਇੰਟ ਬੁਲਾਇਆ ਅਤੇ ਉੱਥੇ ਇੱਕ ਹੋਟਲ ਵਿੱਚ ਲੈ ਗਿਆ | ਕਥਿਤ ਦੋਸ਼ੀ ਵੱਲੋਂ ਉਸ ਦੀ ਰਜ਼ਾਮੰਦੀ ਤੋਂ ਬਿਨ੍ਹਾਂ ਹੀ ਉਸ ਨਾਲ ਸਰੀਰਕ ਸਬੰਧ ਬਣਾਏ ਗਏ ਅਤੇ ਬਾਅਦ ਵਿਚ ਦੋਸ਼ੀ ਨੇ ਉਸ ਦੀਆਂ ਕੁਝ ਇਤਰਾਜ਼ਯੋਗ ਤਸਵੀਰਾਂ ਵੀ ਵਾਇਰਲ ਕਰ ਦਿੱਤੀਆਂ | ਸ਼ਿਕਾਇਤ ਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |