ਲੁਧਿਆਣਾ, 19 ਜੂਨ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਜਨਰਲ ਸਕੱਤਰ ਨਰਿੰਦਰ ਸਿੰਘ ਮੱਲ੍ਹੀ ਤੇ ਡਾ. ਸਤੀਸ਼ ਕੁਮਾਰ ਨੇ ਵਿਧਾਨਸਭਾ ਹਲਕਾ ਪੱਛਮੀ ਦੀ ਵੀਰਵਾਰ ਨੰੂ ਨਿਰਪੱਖ ਚੋਣ ਕਰਵਾਉਣ 'ਤੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ | ਉਕਤ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਦਾ ਉਕਤ ਚੋਣ ਸ਼ਾਂਤੀਪੂਰਵਕ ਕਰਵਾਉਣ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਉਕਤ ਚੋਣ ਦੇ ਸ਼ਾਂਤੀਪੂਰਵਕ ਢੰਗ ਨਾਲ ਸਿਰੇ ਚੜ੍ਹਨ ਨਾਲ ਲੋਕਤੰਤਰ ਮਜ਼ਬੂਤ ਹੋਇਆ ਹੈ ਤੇ ਹਲਕੇ ਦੇ ਵੋਟਰਾਂ ਵਲੋਂ ਨਿਡਰ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਕਤ ਚੋਣ ਵਿਚ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੰੂ ਹਲਕਾ ਨਿਵਾਸੀਆਂ ਦਾ ਪੂਰਾ ਪਿਆਰ ਮਿਲੇਗਾ ਤੇ ਉਹ ਜੇਤੂ ਹੋਣਗੇ |