ਲੁਧਿਆਣਾ, 19 ਜੂਨ (ਜਗਮੀਤ ਸਿੰਘ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਅੱਜ ਜ਼ਿਮਨੀ ਚੋਣ ਨੂੰ ਲੈ ਕੇ ਲਗਭਗ ਤਿੰਨ ਹਫ਼ਤੇ ਤੱਕ ਚੋਣ ਮੈਦਾਨ 'ਚ ਡੱਟ ਕੇ ਅਤੇ ਪੂਰੀ ਮਿਹਨਤ ਨਾਲ ਚੋਣ ਪ੍ਰਚਾਰ ਕਰਨ ਵਾਲੇ ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂਆਂ, ਵਰਕਰਾਂ ਅਤੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਹਲਕਾ ਪੱਛਮੀ 'ਚ ਮਿਲੇ ਵੋਟਰਾਂ ਦੇ ਪਿਆਰ, ਵਿਸ਼ਵਾਸ ਅਤੇ ਸਮਰਥਨ ਨੇ ਉਨ੍ਹਾਂ ਨੂੰ ਵੱਡਾ ਹੌਂਸਲਾ ਦਿੱਤਾ ਹੈ ਅਤੇ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਨੂੰ ਪੂਰੀ ਇਮਾਨਦਾਰੀ, ਦਿ੍ੜ੍ਹਤਾ ਅਤੇ ਨਿਰਪੱਖਤਾ ਨਾਲ ਚਲਾਇਆ ਹੈ, ਜਿਸ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂਆਂ ਅਤੇ ਵਰਕਰਾਂ ਦੇ ਨਾਲ-ਨਾਲ ਪਰਿਵਾਰ ਦੇ ਮੈਂਬਰਾਂ ਨੇ ਵੀ ਪੂਰਾ ਸਾਥ ਦਿੱਤਾ ਅਤੇ ਉਨ੍ਹਾਂ ਦੇ ਹੱਕ 'ਚ ਲੋਕਾਂ ਦਾ ਸਮਰਥਨ ਲੈਣ ਲਈ ਜੀਅ ਤੋੜ ਮਿਹਨਤ ਕੀਤੀ | ਐਡਵੋਕੇਟ ਘੁੰਮਣ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਵੀ ਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕ ਹਿਤਾਂ ਦੀ ਗੱਲ ਕੀਤੀ ਹੈ ਅਤੇ ਕਿਹਾ ਕਿ 23 ਜੂਨ ਨੂੰ ਆਉਣ ਵਾਲੇ ਨਤੀਜਿਆਂ 'ਚ ਸ਼ੋ੍ਰਮਣੀ ਅਕਾਲੀ ਦਲ ਵੱਡੇ ਫ਼ਰਕ ਨਾਲ ਜਿੱਤ ਦਰਜ ਕਰੇਗਾ |