17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਅਕਾਲੀ ਦਲ ਅੰਮਿ੍ਤਸਰ ਦੇ ਵਰਕਰਾਂ ਨੇ ਚੋਣ ਪ੍ਰਚਾਰ 'ਚ ਕੀਤੀ ਪੰਜਾਬ ਦੇ ਹਿਤਾਂ ਦੀ ਗੱਲ-ਨਵਨੀਤ ਗੋਪੀ <br/>

ਅਜੀਤ ਡੈਸਕ 20-06-2025
ਲੁਧਿਆਣਾ, 19 ਜੂਨ (ਡਾ. ਤਰਲੋਚਨ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਨਵਨੀਤ ਕੁਮਾਰ ਗੋਪੀ ਨੇ ਹਲਕਾ ਲੁਧਿਆਣਾ ਪੱਛਮੀ ਦੇ ਵੋਟਰਾਂ ਅਤੇ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ | ਵੋਟਾਂ ਦਾ ਕੰਮ ਅਮਨ ਅਮਾਨ ਨਾਲ ਪੂਰਾ ਹੋਣ 'ਤੇ ਖੁਸ਼ੀ ਜਤਾਉਂਦਿਆਂ ਨਵਨੀਤ ਗੋਪੀ ਨੇ ਕਿਹਾ ਕਿ ਚੋਣ ਪ੍ਰਚਾਰ 'ਚ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਨੇ ਜੀਅ ਜਾਨ ਨਾਲ ਹਲਕੇ ਦੇ ਹਰ ਇਕ ਵੋਟਰ ਤੱਕ ਪਹੁੰਚ ਬਣਾ ਕੇ ਉਨ੍ਹਾਂ ਦਾ ਸਮਰਥਨ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ, ਜਿੱਥੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੇ ਪੈਸੇ ਦੇ ਦਮ 'ਤੇ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਲਾਲਚ ਦੇ ਕੇ ਭਰਮਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ, ਉਥੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਵਰਕਰਾਂ ਨੇ ਪੂਰੀ ਇਮਾਨਦਾਰੀ, ਸੂਝਬੂਝ ਅਤੇ ਸਮਰਪਣ ਭਾਵਨਾ ਨਾਲ ਆਪਣੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਪ੍ਰਤੀ ਸੁਚਾਰੂ ਸੋਚ ਦੀ ਗੱਲ ਕਰਦੇ ਹੋਏ ਪ੍ਰਚਾਰ ਕੀਤਾ, ਜਿਸ ਨੰੂ ਹਲਕੇ ਦੇ ਲੋਕਾਂ ਦਾ ਚੰਗਾ ਹੁੰਗਾਰਾ ਵੀ ਮਿਲਿਆ, ਜਿਸ ਦਾ ਸਬੂਤ 23 ਜੂਨ ਨੂੰ ਆਉਣ ਵਾਲੇ ਚੋਣ ਨਤੀਜਿਆਂ 'ਚ ਵੀ ਦੇਖਣ ਨੂੰ ਮਿਲੇਗਾ |

ਪਿਛਲੀ ਖ਼ਬਰ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਵੋਟਾਂ ਪਾਉਣ 'ਤੇ ਵੋਟਰਾਂ ਦਾ ਕੀਤਾ ਧੰਨਵਾਦ <br/> ਅਗਲੀ ਖ਼ਬਰ ਵਲੀਪੁਰ ਕਲਾਂ 'ਚ ਪੀਰ ਬਾਬਾ ਚੋਟੇ ਸ਼ਾਹ ਦੀ ਦਰਗਾਹ 'ਤੇ ਸੱਭਿਆਚਾਰਕ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।