11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਕੋਰੋਨਾ ਦੇ ਚਾਰ ਹੋਰ ਮਾਮਲੇ ਆਏ ਸਾਹਮਣੇ, ਲੋਕਾਂ 'ਚ ਸਹਿਮ ਦਾ ਮਾਹੌਲ

ਅਜੀਤ ਡੈਸਕ 21-06-2025
ਲੁਧਿਆਣਾ, 20 ਜੂਨ (ਡਾ. ਤਰਲੋਚਨ ਸਿੰਘ)- ਕੋਰੋਨਾ ਦੇ ਰੋਜ਼ਾਨਾ ਆ ਰਹੇ ਨਵੇਂ ਮਾਮਲਿਆਂ ਨੂੰ ਲੈ ਕੇ ਸਿਹਤ ਵਿਭਾਗ ਅਜੇ ਤੱਕ ਵੀ ਪੂਰੀ ਤਰ੍ਹਾਂ ਸਰਗਰਮ ਦਿਖਾਈ ਨਹੀਂ ਦੇ ਰਿਹਾ | ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ 20 ਜੂਨ ਨੂੰ ਕੋਰੋਨਾ ਦੇ ਚਾਰ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਇਹ ਸਾਰੇ ਮਾਮਲੇ ਅਰਬਨ ਨਾਲ ਸੰਬੰਧਿਤ ਹਨ | ਸਿਹਤ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਤੱਕ ਕੁੱਲ 64 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 34 ਵਿਅਕਤੀਆਂ ਦਾ ਹੋਮ ਆਈਸੋਲੇਟ ਕੰਪਲੀਟ ਹੋ ਚੁੱਕਾ ਹੈ | 27 ਮਾਮਲੇ ਐਕਟਿਵ ਹਨ , ਜਿਨ੍ਹਾਂ ਵਿਚੋਂ 23 ਨੂੰ ਘਰਾਂ ਵਿਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ | ਹੁਣ ਤੱਕ ਕੋਰੋਨਾ ਤੋਂ ਪੀੜਤ 3 ਵਿਅਕਤੀ ਦਮ ਤੋੜ ਚੁੱਕੇ ਹਨ | ਸਿਹਤ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਭੀੜ ਭਾੜ ਵਾਲੇ ਇਲਾਕਿਆਂ ਵਿਚ ਜਾਣ ਤੋਂ ਗੁਰੇਜ਼ ਕਰਨ, ਜੇਕਰ ਕਿਸੇ ਜ਼ਰੂਰੀ ਕੰਮ ਜਾਣਾ ਪਵੇ ਤਾਂ ਮਾਸਕ ਜ਼ਰੂਰ ਲਗਾਉਣ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖਾਂਸੀ, ਜ਼ੁਕਾਮ ਜਾਂ ਬੁਖਾਰ ਜ਼ਿਆਦਾ ਦਿਨ ਤੱਕ ਰਹਿੰਦਾ ਹੈ ਤਾਂ ਉਸ ਨੂੰ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿਚ ਜਾਕੇ ਜਾਂਚ ਕਰਵਾਉਣੀ ਚਾਹੀਦੀ ਹੈ |

ਪਿਛਲੀ ਖ਼ਬਰ ਸਤਪਾਲ ਸਿੰਘ ਪਾਲ ਨਮਿਤ ਅੰਤਿਮ ਅਰਦਾਸ ਭਲਕੇ <br/> ਅਗਲੀ ਖ਼ਬਰ <h4> ਸਾਰੀਆਂ ਗੱਲਾਂ ਛੱਡੋ ਪਹਿਲਾਂ ਸਿਹਤ ਜ਼ਰੂਰੀ ਏ...</h4> ਤੰਦਰੁਸਤ ਜ਼ਿੰਦਗੀ ਲਈ ਯੋਗ ਕਰੋ, ਹਰ ਰੋਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।