ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਦੇ ਮੀਤ ਪ੍ਰਧਾਨ ਅਤੇ ਤਲਵਾਰ ਸੋਪ ਦੇ ਮਾਲਕ ਸ. ਸਤਪਾਲ ਸਿੰਘ ਮੱਕੜ ਪਾਲ ਵੀਰ ਜੀ ਜੋ ਕਿ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 22 ਜੂਨ 2025 ਨੂੰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ, ਲੁਧਿਆਣਾ ਵਿਖੇ 12.00 ਤੋਂ 1.00 ਵਜੇ ਤੱਕ ਹੋਵੇਗੀ | ਸ. ਸਤਪਾਲ ਸਿੰਘ ਪਾਲ ਦੇ ਅਕਾਲ ਚਲਾਣੇ 'ਤੇ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਲਾਇਲਪੁਰੀ, ਜਨਰਲ ਸਕੱਤਰ ਤਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵੱਲੋਂ ਉਨ੍ਹਾਂ ਦੇ ਪੁੱਤਰਾਂ ਇੰਦਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਅਤੇ ਭਰਾ ਹਰਬੀਰ ਸਿੰਘ ਬੀਰਾ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ |