11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਲੋਕਾਂ ਦਾ 'ਆਪ' ਤੋਂ ਮੋਹ ਭੰਗ ਹੋ ਚੁੱਕਾ ਹੈ-ਚੀਮਾ ਜੱਸੀਆਂ <br/>

ਪਿੰਡ ਜੱਸੀਆਂ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਚੀਮਾ, ਅਮੇਠੀ ਦੇ ਸੰਸਦ ਮੈਂਬਰ ਕਿਸ਼ੋਰੀ ਲਾਲ ਨਾਲ ਗੱਲਬਾਤ ਕਰਦੇ ਹੋਏ | ਤਸਵੀਰ-ਬਲਬੀਰ ਸਿੰਘ ਰਾਣਾ <br/> 21-06-2025
ਲਾਡੋਵਾਲ, 20 ਜੂਨ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਪਿੰਡ ਜੱਸੀਆਂ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਚੀਮਾ ਨੇ ਪੰਜਾਬ ਦੇ ਹਾਲਾਤ ਬਾਰੇ ਅਮੇਠੀ (ਉਤਰ ਪ੍ਰਦੇਸ਼) ਦੇ ਸੰਸਦ ਮੈਂਬਰ ਕਿਸ਼ੋਰੀ ਲਾਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ''ਆਪU ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਹੋਈਆਂ ਲੁਧਿਆਣਾ ਵੈਸਟ ਦੀਆਂ ਚੋਣਾਂ ਵਿਚ ਲੋਕ ਕਾਂਗਰਸ ਦੇ ਹੱਕ ਵਿਚ ਫਤਵਾ ਦੇ ਕੇ ''ਆਪU ਨੂੰ ਚੱਲਦਾ ਕਰ ਦੇਣਗੇ, ਕਿਉਂਕਿ ਆਮ ਆਦਮੀ ਪਾਰਟੀ ਲਾਅ ਐਂਡ ਆਰਡਰ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ, ਲੋਕ ਤ੍ਰਾਹ-ਤ੍ਰਾਹ ਕਰਦੇ ਦੇਖੇ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੇ ਨਾਂ 'ਤੇ ਵੋਟਾਂ ਪਾ ਕੇ ਅੱਜ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ, ਕਿਉਂਕਿ ਦਿਨ ਦਿਹਾੜੇ ਧੱਕਾ ਜੋਰੀ, ਠੱਗੀਆਂ, ਚੋਰੀਆਂ ਅਤੇ ਲੁੱਟਾਂ-ਖੋਹਾਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਅਸ਼ਵਨੀ ਸ਼ਰਮਾ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਲੁਧਿਆਣਾ, ਪ੍ਰਦੀਪ ਸ਼ਰਮਾ, ਕੁਲਦੀਪ ਜੰਡਾ ਅਤੇ ਸੁਨੀਲ ਚੌਧਰੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਲੋਂ 6 ਕਰੋੜ ਰੁਪਏ ਤੋਂ ਵੱਧ ਦੀ ਸਕਾਲਰਸ਼ਿਪ ਯੋਜਨਾ ਦਾ ਐਲਾਨ <br/> ਅਗਲੀ ਖ਼ਬਰ ਪਰਿਵਾਰ ਸਮੇਤ ਆਪਣੇ ਸਹੁਰਾ ਪਰਿਵਾਰ ਘਰ ਛੁੱਟੀਆਂ ਕੱਟਣ ਗਏ ਬਿਜਲੀ ਮਕੈਨਿਕ ਦੇ ਘਰ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।