ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਰੇਲ ਗੱਡੀਆਂ ਵਿਚੋਂ ਮੁਸਾਫਰਾਂ ਦਾ ਸਾਮਾਨ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅਜੇ ਸਿੰਘ ਛੋਟੂ ਪੁੱਤਰ ਬਬਲੂ ਸਿੰਘ ਵਾਸੀ ਮੋਤੀ ਨਗਰ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੇ ਕਬਜ਼ੇ ਵਿਚ ਮੋਬਾਈਲ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੇ ਬੀਤੇ ਦਿਨ ਸੋਨੂ ਯਾਦਵ ਨਾਮੀ ਦਾ ਮੋਬਾਈਲ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਸੀ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਉਸ ਨੂੰ ਕਾਬੂ ਕਰ ਲਿਆ | ਕਥਿਤ ਦੋਸ਼ੀ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |