11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਡੇਂਗੂ ਦੇ ਖਾਤਮੇ ਲਈ ਜ਼ਿਲ੍ਹਾ ਵਾਸੀ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਕਰਨ ਸਹਿਯੋਗ-ਸਿਵਲ ਸਰਜਨ <br/>

ਸਿਹਤ ਵਿਭਾਗ ਦੀ ਟੀਮ ਡੇਂਗੂ ਦੇ ਲਾਰਵੇ ਦੀ ਜਾਂਚ ਕਰਦੀ ਹੋਈ | ਅਜੀਤ ਤਸਵੀਰ <br/> 21-06-2025
ਲੁਧਿਆਣਾ, 20 ਜੂਨ (ਡਾ. ਤਰਲੋਚਨ ਸਿੰਘ)-ਡੇਂਗੂ ਦੀ ਬਿਮਾਰੀ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਅੱਜ ਦਿਨ ਸ਼ੁੱਕਰਵਾਰ ਨੂੰ ਜ਼ਿਲੇ੍ਹ ਭਰ ਵਿਚ ''ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰU ਮੁਹਿੰਮ ਤਹਿਤ ਟੀਮਾਂ ਵਲੋਂ ਨਰਸਰੀਆਂ, ਉਸਾਰੀ ਅਧੀਨ ਇਮਾਰਤਾਂ ਅਤੇ ਖਾਲੀ ਪਏ ਪਲਾਟਾਂ ਵਿਚ ਪਿਛਲੇ ਦਿਨੀਂ ਹੋਈ ਬਾਰਿਸ਼ ਨੂੰ ਧਿਆਨ ਵਿਚ ਰੱਖਦੇ ਹੋਏ ਖੜੇ ਪਾਣੀ ਵਿਚ ਮੱਛਰ ਪੈਦਾ ਹੋ ਜਾਣ ਸਬੰਧੀ 6 ਨੋਡਲ ਅਫ਼ਸਰਾਂ ਅਧੀਨ ਬਣਾਈਆਂ ਗਈਆਂ ਟੀਮਾਂ ਵਲੋਂ ਜਾਂਚ ਕੀਤੀ ਗਈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਮੱਛਰ ਦੇ ਖਾਤਮੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ੀਤਲ ਨਾਰੰਗ ਨੇ ਦੱਸਿਆ ਕਿ ਜ਼ਿਲੇ੍ਹ ਭਰ ਵਿਚ 452 ਇਲਾਕਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚ ਨਰਸਰੀਆਂ, ਖਾਲੀ ਪਏ ਪਲਾਟ ਅਤੇ ਉਸਾਰੀ ਅਧੀਨ ਇਮਾਰਤਾਂ ਦੇ ਕੁੱਲ 368 ਥਾਵਾਂ ਸ਼ਾਮਿਲ ਹਨ ਅਤੇ 22008 ਘਰਾਂ ਦੀ ਵੀ ਜਾਂਚ ਕੀਤੀ ਗਈ | ਇਸ ਜਾਂਚ ਦੌਰਾਨ 47 ਘਰਾਂ ਅਤੇ 20 ਕੰਨਟੇਨਰਾਂ ਵਿਚ ਲਾਰਵਾ ਪਾਇਆ ਗਿਆ, ਜਿਸ ਨੂੰ ਮੌਕੇ 'ਤੇ ਨਸ਼ਟ ਕਰ ਦਿੱਤਾ ਗਿਆ | ਜਾਂਚ ਮੁਹਿੰਮ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ 172 ਨਰਸਿੰਗ ਵਿਦਿਆਰਥਣਾਂ ਨੇ ਵੀ ਭਾਗ ਲਿਆ | ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀ. ਸੀ. ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਚੱਲ ਰਹੀਆਂ ਨਰਸਰੀਆਂ, ਮਕਾਨਾਂ ਅਤੇ ਦੁਕਾਨਾਂ ਦੀ ਹੋ ਰਹੀ ਉਸਾਰੀ ਮੌਕੇ ਕੰਮ ਕਰ ਰਹੀ ਲੇਬਰ ਨੂੰ ਹਦਾਇਤ ਕੀਤੀ ਕਿ ਇਕ ਹਫ਼ਤੇ ਤੋਂ ਵੱਧ ਪਾਣੀ ਖੜ੍ਹਾ ਰਹਿਣ ਕਾਰਨ ਮੱਛਰ ਪੈਦਾ ਹੋ ਸਕਦਾ ਹੈ |

ਪਿਛਲੀ ਖ਼ਬਰ ਆਸ਼ਿਹਾਰਾ ਕਰਾਟੇ ਫੈਡਰੇਸ਼ਨ ਵਲੋਂ ਸਨਅਤਕਾਰ ਰਮੇਸ਼ ਕੱਕੜ ਸਨਮਾਨਿਤ <br/> ਅਗਲੀ ਖ਼ਬਰ ਸ਼ਹਿਰ ਦੇ ਮਾਤੀ ਰਾਣੀ ਚੌਕ ਤੋਂ ਪੁਰਾਣੀ ਕਚਹਿਰੀ ਤੱਕ ਜਾਂਦੇ ਫਲਾਈ ਓਵਰ ਦੀ ਸੜਕ ਟੁੱਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।