12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਨਕਦ ਦੇਵੇ ਸਰਕਾਰ-ਸਵਰਨ ਸਿੰਘ

ਅਜੀਤ ਡੈਸਕ 21-06-2025
ਲੁਧਿਆਣਾ, 20 ਜੂਨ (ਜਗਮੀਤ ਸਿੰਘ)-ਇੰਟਕ ਦੇ ਸਾਬਕਾ ਪ੍ਰਧਾਨ ਸਵਰਨ ਸਿੰਘ ਅਤੇ ਸਾਥੀਆਂ ਦੀ ਇਕ ਅਹਿਮ ਮੀਟਿੰਗ ਫਿਰੋਜ਼ਪੁਰ ਰੋਡ 'ਤੇ ਹੋਈ | ਮੀਟਿੰਗ ਦੌਰਾਨ ਸਾਬਕਾ ਪ੍ਰਧਾਨ ਸਵਰਨ ਸਿੰਘ ਨੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਬਕਾਇਆ ਨੂੰ ਕਿਸ਼ਤਾਂ 'ਚ ਦੇਣ ਦੀ ਥਾਂ ਨਕਦ ਦੇਣ ਦੀ ਮੰਗ ਕਰਦੇ ਹੋਏ ਕਿਹਾ ਕਿ ਸੂਬੇ ਦੇ ਵਿੱਤ ਮੰਤਰੀ ਦੀਆਂ ਨੀਤੀਆਂ ਸੇਵਾਮੁਕਤ ਮੁਲਾਜ਼ਮਾਂ ਦੇ ਪੱਖ ਵਿਚ ਨਹੀਂ | ਇਸ ਕਾਰਨ ਵਿੱਤ ਮੰਤਰੀ ਦੀਆਂ ਨੀਤੀਆਂ 75, 80 ਅਤੇ 85 ਸਾਲ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਪਸੰਦ ਨਹੀਂ | ਸਰਕਾਰ ਲਾਰੇ ਲੱਪੇ ਲਗਾਉਣ ਨਾਲ ਹੀ ਸਮਾਂ ਲੰਘਾ ਰਹੀ ਹੈ | ਜੇਕਰ ਸਰਕਾਰ ਦੀਆਂ ਨੀਤੀਆਂ ਅਤੇ ਨੀਤ 'ਚ ਸੁਧਾਰ ਨਾ ਹੋਇਆ ਤਾਂ ਇਸਦੇ ਗੰਭੀਰ ਨਤੀਜ਼ੇ 2027 'ਚ ਹੋਣ ਵਾਲੀਆਂ ਚੋਣਾਂ 'ਚ ਭੁਗਤਨ ਲਈ ਤਿਆਰ ਰਹਿਣਾ ਹੋਵੇਗਾ | ਸਵਰਨ ਸਿੰਘ ਨੇ ਕਿਹਾ ਕਿ ਅੱਜ 90 ਹਜ਼ਾਰ ਬਿਜਲੀ ਮੁਲਾਜ਼ਮ ਸੇਵਾਮੁਕਤ ਹਨ ਅਤੇ ਲੱਖਾਂ ਦੀ ਗਿਣਤੀ 'ਚ ਮੁਲਾਜ਼ਮਾਂ ਦੀ ਉਮਰ ਵੱਧ ਹੋਈ ਹੈ | ਸਰਕਾਰ ਨੂੰ ਇਨ੍ਹਾਂ ਬਜ਼ੁਰਗਾਂ ਉਪਰ ਤਰਸ ਕਰਨਾ ਚਾਹੀਦਾ ਹੈ | ਸਵਰਨ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਨਵੀਂ ਭਰਤੀ ਕਰਨੀ ਚਾਹੀਦੀ ਹੈ ਤਾਂ ਕਿ ਜਿਥੇ ਬੇਰੁਜ਼ਗਾਰੀ ਘਟੇਗੀ, ਉਥੇ ਹੀ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੇ ਕੰਮ ਦਾ ਭਾਰ ਵੀ ਘਟੇਗਾ | ਇਸ ਮੌਕੇ ਗੁਰਦੀਪ ਸਿੰਘ, ਸੰਤੋਸ਼ ਮੌਰੀਆ, ਰਾਕੇਸ਼ ਕੁਮਾਰ, ਅਜੈ ਕੁਮਾਰ ਅਤੇ ਹੋਰ ਸਾਥੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਅਕਾਲੀ ਦਲ ਦੇ ਪ੍ਰਧਾਨ ਬਾਦਲ ਅਤੇ ਪ੍ਰਧਾਨ ਐਡਵੋਕੇਟ ਧਾਮੀ ਨੇ ਵਿੱਕੀ ਸੋਹਲ ਦੇ ਗ੍ਰਹਿ ਵਿਖੇ ਪਾਈ ਅਹਿਮ ਫੇਰੀ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਦਾਖ਼ਲੇ ਸਮੇਂ ਹਲਫ਼ਨਾਮਾ ਵਿਦਿਆਰਥੀਆਂ ਦੇ ਮੌਲਿਕ ਅਧਿਕਾਰਾਂ 'ਤੇ ਹਮਲਾ-ਐੱਮ. ਐੱਲ. ਏ. ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।