12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਅਕਾਲੀ ਦਲ ਦੇ ਪ੍ਰਧਾਨ ਬਾਦਲ ਅਤੇ ਪ੍ਰਧਾਨ ਐਡਵੋਕੇਟ ਧਾਮੀ ਨੇ ਵਿੱਕੀ ਸੋਹਲ ਦੇ ਗ੍ਰਹਿ ਵਿਖੇ ਪਾਈ ਅਹਿਮ ਫੇਰੀ <br/>

ਆਪਣੇ ਗ੍ਰਹਿ ਵਿਖੇ ਸੁਖਬੀਰ ਸਿੰਘ ਬਾਦਲ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਵਿੱਕੀ ਸੋਹਲ | ਅਜੀਤ ਤਸਵੀਰ <br/> 21-06-2025
ਆਲਮਗੀਰ, 20 ਜੂਨ (ਜਰਨੈਲ ਸਿੰਘ ਪੱਟੀ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੀ ਲੁਧਿਆਣਾ ਫੇਰੀ ਦੌਰਾਨ ਯੂਥ ਅਕਾਲੀ ਦਲ ਦੇ ਸਕੱਤਰ ਤੇ ਪ੍ਰਾਪਰਟੀ ਕਾਰੋਬਾਰੀ ਵਿਕਰਮਜੀਤ ਸਿੰਘ ਵਿੱਕੀ ਸੋਹਲ ਦੇ ਗ੍ਰਹਿ ਬਚਿੱਤਰ ਨਗਰ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਗਿੱਲ ਦੀ ਪਹਿਲੀ ਕਤਾਰ ਦੇ ਸੀਨੀਅਰ ਅਕਾਲੀ ਆਗੂ ਤੇ ਵਿਕਰਮਜੀਤ ਸਿੰਘ ਵਿੱਕੀ ਸੋਹਲ ਦੇ ਪਿਤਾ ਸਵ. ਜਥੇਦਾਰ ਨਰਿੰਦਰ ਸਿੰਘ ਸੋਹਲ ਦੀਆਂ ਪਾਰਟੀ ਅਤੇ ਸਮਾਜ ਪ੍ਰਤੀ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਵਰਗੀ ਸ. ਸੋਹਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹੁੰਦੇ ਹੋਏ ਪਾਰਟੀ ਦੀ ਜੋ ਸੇਵਾ ਕੀਤੀ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਪੈੱ੍ਰਸ ਨਾਲ ਗੱਲ ਕਰਦੇ ਹੋਏ ਵਿੱਕੀ ਸੋਹਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਦੇਖ ਕੇ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ, ਜੋ ਕਿ ਸਾਬਤ ਕਰਦਾ ਹੈ ਕਿ ਆਗਾਮੀ 2027 ਦੀਆਂ ਚੋਣਾਂ ਦੌਰਾਨ ਸੂਬੇ ਦੀ ਕਮਾਨ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਵਿਚ ਹੋਵੇਗੀ | ਇਸ ਮੌਕੇ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ |

ਪਿਛਲੀ ਖ਼ਬਰ ਵੋਟਾਂ ਦੇ ਕੰਮ ਤੋਂ ਵਿਹਲੇ ਹੋ ਕੇ ਐਡਵੋਕੇਟ ਘੁੰਮਣ ਨੇ ਪਰਿਵਾਰ ਨਾਲ ਬਿਤਾਏ ਪਲ, ਅਦਾਲਤੀ ਕੇਸਾਂ ਦੀ ਕੀਤੀ ਤਿਆਰੀ <b... ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਨਕਦ ਦੇਵੇ ਸਰਕਾਰ-ਸਵਰਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।