12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਚੋਣਾਵੀ ਰੁਝੇਵਿਆਂ ਤੋਂ ਵਿਹਲੇ ਹੋ ਕੇ ਕਾਂਗਰਸੀ ਉਮੀਦਵਾਰ ਆਸ਼ੂ ਨੇ ਆਪਣੇ ਦੋਸਤਾਂ ਮਿੱਤਰਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਬਿਤਾਇਆ ਸਮਾਂ <br/>

ਅਜੀਤ ਡੈਸਕ 21-06-2025
ਲੁਧਿਆਣਾ, 20 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਪੱਛਮੀ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸਿਆਸੀ ਚੋਣ ਮੈਦਾਨ ਪੂਰੀ ਤਰ੍ਹਾਂ ਨਾਲ ਭਖਿਆ ਹੋਣ ਕਰਕੇ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਚੋਣ ਪ੍ਰਚਾਰ ਕਰਨ ਵਿਚ ਲੱਗੇ ਹੋਏ ਸਨ, ਉਥੇ ਹੀ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਵੀ ਪੂਰੇ ਜੋਸ਼ ਖਰੋਸ਼ ਨਾਲ ਚੋਣ ਪ੍ਰਚਾਰ ਵਿਚ ਰੁੱਝੇ ਹੋਏ ਸਨ | ਬੀਤੀ 19 ਜੂਨ ਨੂੰ ਹੋਈਆਂ ਜ਼ਿਮਨੀ ਚੋਣਾਂ ਦੇ ਚੋਣ ਪ੍ਰਚਾਰ ਤੋਂ ਵਿਹਲੇ ਹੋਏ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਆਮ ਦਿਨਾਂ ਵਾਂਗ ਹੀ ਆਪਣਾ ਦਿਨ ਬਤੀਤ ਕੀਤਾ | ਸਵੇਰ ਤੋਂ ਹੀ ਆਮ ਵਾਂਗ ਮਿਲਣ ਵਾਲੇ ਦੋਸਤ ਮਿੱਤਰ ਅਤੇ ਪਾਰਟੀ ਵਰਕਰਾਂ ਦਾ ਤਾਂਤਾ ਲੱਗਾ ਰਿਹਾ, ਜਦ ਅਜੀਤ ਦੀ ਟੀਮ ਆਸ਼ੂ ਨੂੰ ਮਿਲਣ ਉਨ੍ਹਾਂ ਦੇ ਘਰ ਗਈ ਤਾਂ ਉਹ ਘਰ ਵਿਚ ਆਪਣੇ ਦੋਸਤਾਂ ਮਿੱਤਰਾਂ ਨਾਲ ਹੱਸ ਖੇਡ ਕੇ ਸਮਾਂ ਬਤੀਤ ਕਰਦੇ ਦੇਖੇ ਗਏ, ਕਿਉਂਕਿ ਉਨ੍ਹਾਂ ਦੀ ਪਤਨੀ ਮਮਤਾ ਆਸ਼ੂ ਅਤੇ ਉਨ੍ਹਾਂ ਦੀ ਬੇਟੀ ਬਾਜ਼ਾਰ ਖਰੀਦੋ ਫਰੋਖਤ ਕਰਨ ਗਏ ਹੋਏ ਸਨ | ਆਸ਼ੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਪਿਛਲੇ ਕੁੱਝ ਦਿਨਾਂ ਤੋਂ ਚੋਣ ਪ੍ਰਚਾਰ ਵਿਚ ਲੱਗੇ ਹੋਏ ਹੋਣ ਕਰਕੇ ਪਰਿਵਾਰਕ ਮੈਂਬਰਾਂ ਨਾਲ ਸਮਾਂ ਗੁਜ਼ਾਰਨ ਦੀ ਵਿਹਲ ਨਹੀਂ ਸੀ ਮਿਲੀ, ਪਰ ਹੁਣ ਉਹ ਆਪਣੇ ਪਰਿਵਾਰ ਨਾਲ ਆਮ ਵਾਂਗ ਵਿਚਰ ਰਹੇ ਹਨ | ਆਸ਼ੂ ਨੇ ਕਿਹਾ ਕਿ ਸਿਆਸੀ ਸਫ਼ਰ ਵਿਚ ਉਨ੍ਹਾਂ ਦੀ ਜੀਵਨਸਾਥਣ ਮਮਤਾ ਆਸ਼ੂ ਪੂਰੀ ਤਰ੍ਹਾਂ ਨਾਲ ਸਰਗਰਮ ਰਹੇ, ਜਿਸ ਕਾਰਨ ਉਹ ਵੀ ਬੱਚਿਆਂ ਲਈ ਆਮ ਵਾਂਗ ਸਮਾਂ ਨਹੀਂ ਕੱਢ ਪਾ ਰਹੇ ਸਨ, ਪਰ ਹੁਣ ਚੋਣ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਉਹ ਵੀ ਘਰ ਦੇ ਕੰਮਾਂ ਕਾਰਾਂ ਵਿਚ ਆਮ ਦਿਨਾਂ ਵਾਂਗ ਰੁੱਝ ਗਏ ਹਨ | ਇਸ ਮੌਕੇ ਆਸ਼ੂ ਨੇ ਕਿਹਾ ਕਿ ਉਹ ਹਲਕਾ ਪੱਛਮੀ ਦੇ ਸਮੂਹ ਵੋਟਰਾਂ, ਪਾਰਟੀ ਸਮਰਥਕਾਂ ਅਤੇ ਸ਼ੁੱਭਚਿੰਤਕਾਂ ਦੇ ਬਹੁਤ ਹੀ ਧੰਨਵਾਦੀ ਹਨ, ਜਿਨ੍ਹਾਂ ਨੇ ਸਾਰੀ ਚੋਣ ਮੁਹਿੰਮ ਦੌਰਾਨ ਉਨ੍ਹਾਂ ਦੇ ਹੌਂਸਲੇ ਨੂੰ ਬਣਾਈ ਰੱਖਿਆ | ਬੇਸ਼ੱਕ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ ਹੈ ਤੇ ਸਾਰੇ ਹੀ ਉਮੀਦਵਾਰ ਸਰੀਰਕ ਆਰਾਮ ਕਰ ਰਹੇ ਹਨ, ਜਿਸ ਨੂੰ ਲੈ ਕੇ ਜਿੱਥੇ ਸਭ ਦੀਆਂ ਨਜ਼ਰਾਂ 23 ਜੂਨ ਨੂੰ ਆਉਣ ਵਾਲੇ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ, ਉਥੇ ਹੀ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਸਮੇਤ ਪਾਰਟੀਆਂ ਦੇ ਸਮਰਥਕਾਂ ਦਾ ਵੀ ਮਾਨਸਿਕ ਤਣਾਅ ਵਿਚੋਂ ਗੁਜਰਨਾਂ ਸੁਭਾਵਿਕ ਹੀ ਹੈ |

ਪਿਛਲੀ ਖ਼ਬਰ ਅਰੋੜਾ ਮਹਾਂਸਭਾ ਵਲੋਂ 37ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵੋਟਾਂ ਦੇ ਕੰਮ ਤੋਂ ਵਿਹਲੇ ਹੋ ਕੇ ਐਡਵੋਕੇਟ ਘੁੰਮਣ ਨੇ ਪਰਿਵਾਰ ਨਾਲ ਬਿਤਾਏ ਪਲ, ਅਦਾਲਤੀ ਕੇਸਾਂ ਦੀ ਕੀਤੀ ਤਿਆਰੀ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।