ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੱਵਦੀ ਨੇੜੇ ਜਾਂਦੀ ਸਿੱਧਵਾਂ ਨਹਿਰ ਵਿਚ ਡੁੱਬੇ ਦੋ ਬੱਚਿਆਂ ਦੀਆਂ ਲਾਸ਼ਾਂ ਪੁਲਿਸ ਨੇ ਅੱਜ ਦੇਰ ਸ਼ਾਮ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚ ਸਾਹਿਲ ਵਾਸੀ ਈਸ਼ਰ ਨਗਰ ਅਤੇ ਪ੍ਰਕਾਸ਼ ਵਾਸੀ ਸਮਰਾਟ ਕਲੋਨੀ ਸ਼ਾਮਿਲ ਹਨ | ਇਹਨਾਂ ਦੋਵਾਂ ਦੀ ਉਮਰ 14 ਸਾਲ ਦੇ ਕਰੀਬ ਹੈ ਪੁਲਿਸ ਅਨੁਸਾਰ ਇਹ ਬੱਚੇ ਕੱਲ੍ਹ ਨਹਿਰ 'ਤੇ ਨਹਾਉਣ ਲਈ ਗਏ ਸਨ ਕਿ ਅਚਾਨਕ ਨਹਿਰ ਵਿਚ ਹੀ ਡੁੱਬ ਗਏ | ਉੱਥੇ ਮੌਜੂਦ ਲੋਕਾਂ ਨੇ ਰੌਲਾ ਵੀ ਪਾਇਆ ਪਰ ਇਹਨਾਂ ਬੱਚਿਆਂ ਨੂੰ ਬਚਾਇਆ ਨਹੀਂ ਜਾ ਸਕਿਆ | ਲੋਕਾਂ ਵਲੋਂ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਗੋਤਾਖੋਰਾਂ ਦੀ ਮਦਦ ਲਈ ਗਈ ਗੋਤਾਖੋਰਾ ਵੱਲੋਂ ਅੱਜ ਦੇਰ ਸ਼ਾਮ ਇਹਨਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ | ਪੁਲਿਸ ਵਲੋਂ ਇਹਨਾਂ ਦੀ ਸੂਚਨਾ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਦਿੱਤੀ ਗਈ ਹੈ ਹਾਲ ਦੀ ਘੜੀ ਪੁਲਿਸ ਨੇ ਲਾਸ਼ ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਤੇ ਜਾਂਚ ਕੀਤੀ ਜਾ ਰਹੀ ਹੈ |