ਕੁਹਾੜਾ, 20 ਜੂਨ (ਸੰਦੀਪ ਸਿੰਘ ਕੁਹਾੜਾ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੁਪਿੰਦਰ ਸਿੰਘ ਗਿੱਲ ਐੱਸ. ਐੈੱਮ. ਓ. ਕੂੰਮਕਲਾਂ ਦੀ ਅਗਵਾਈ ਵਿਚ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਸੀ. ਐੱਚ. ਸੀ. ਕੂੰਮਕਲਾਂ ਦੇ ਏਰੀਏ ਅਧੀਨ ਪੈਂਦੇ ਨਰਸਰੀਆਂ, ਕੰਸਟਰੱਕਸ਼ਨ ਸਾਈਟਾਂ ਅਤੇ ਖਾਲੀ ਪਲਾਟਾਂ ਵਿਚ ਡੇਂਗੂ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਗੁਰਦੇਵ ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਦਿਨ ਵੇਲੇ ਹੀ ਕੱਟਦਾ ਹੈ¢ ਇਸ ਮੌਕੇ ਰਾਜਵਿੰਦਰ ਕੌਰ ਸੀ. ਐੱਚ. ਓ. ਨੇ ਦੱਸਿਆ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿਚ ਖੜੇ ਪਾਣੀ ਨੂੰ ਹਫ਼ਤੇ ਵਿਚ ਇੱਕ ਵਾਰ ਜ਼ਰੂਰ ਸਾਫ਼ ਕਰੋ¢ ਇਸ ਸਮੇਂ ਸੰਜੀਵ ਕੁਮਾਰ, ਸੰਦੀਪ ਕੌਰ ਪੰਚਾਇਤ ਮੈਂਬਰ, ਅਮਰਜੀਤ ਕੌਰ ਆਸ਼ਾ ਵਰਕਰ ਆਦਿ ਹਾਜ਼ਰ ਸਨ¢