13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਯੂ. ਪੀ. ਐਸ. ਸੀ. ਦੀ ਪ੍ਰੀਖਿਆ ਕੀਤੀ ਪਾਸ <br/>

ਖੇਤੀਬਾੜੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਪਰੀਸਦੀਪ ਸਿੰਘ ਔਲਖ ਵਲੋਂ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ 'ਤੇ ਡੀਨ ਡਾ. ਮਾਨਵਇੰਦਰਾ ਸਿੰਘ ਗਿੱਲ ਵਧਾਈ ਦਿੰਦੇ ਹੋਏ | ਅਜੀਤ ਤਸਵੀਰ <br/> 21-06-2025
ਲੁਧਿਆਣਾ, 20 ਜੂਨ (ਜਗਮੀਤ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬਾਗਬਾਨੀ ਅਤੇ ਵਣ ਖੇਤੀ ਕਾਲਜ ਦੇ ਪੁਰਾਣੇ ਵਿਦਿਆਰਥੀ ਪਰੀਸਦੀਪ ਅÏਲਖ ਨੇ ਬੀਤੇ ਦਿਨੀਂ ਯੂ.ਪੀ.ਐਸ.ਸੀ. ਦੀ 2024 ਦੀ ਪ੍ਰੀਖਿਆ ਵਿਚ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੇ ਮੁਕਾਬਲੇ ਵਿਚ 172ਵਾਂ ਦਰਜਾ ਹਾਸਲ ਕਰਕੇ ਭਾਰਤ ਪੱਧਰ 'ਤੇ ਇਸ ਪ੍ਰੀਖਿਆ ਨੂੰ ਪਾਸ ਕੀਤਾ | ਇਸ ਸੰਬੰਧ ਵਿਚ ਹੋਰ ਜਾਣਕਾਰੀ ਦਿੰਦਿਆਂ ਕਾਲਜ ਦੇ ਡੀਨ ਡਾ. ਮਾਨਵਇੰਦਰਾ ਸਿੰਘ ਗਿੱਲ ਨੇ ਖੁਸ਼ੀ ਅਤੇ ਮਾਣ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੀ.ਏ.ਯੂ. ਦੇ ਵਿਦਿਆਰਥੀ ਦਾ ਰਾਸ਼ਟਰੀ ਪੱਧਰ 'ਤੇ ਅਜਿਹੀ ਪ੍ਰੀਖਿਆ ਨੂੰ ਪਾਸ ਕਰਨਾ ਯੂਨੀਵਰਸਿਟੀ ਦੇ ਅਕਾਦਮਿਕ ਮਾਹੌਲ ਅਤੇ ਸ਼ਾਨਦਾਰ ਪ੍ਰਸ਼ਾਸਨਿਕ ਰਵਾਇਤ ਦੀ ਟੋਹ ਦਿੰਦਾ ਹੈ | ਇਸ ਦੇ ਨਾਲ ਹੀ ਡਾ. ਗਿੱਲ ਨੇ ਆਖਿਆ ਕਿ ਪਰੀਸਦੀਪ ਅÏਲਖ ਵਲੋਂ ਇਸ ਪ੍ਰੀਖਿਆ ਨੂੰ ਪਾਸ ਕਰਨ ਨਾਲ ਆਉਣ ਵਾਲੇ ਸਾਲਾਂ ਵਿਚ ਹੋਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਦੀ ਪ੍ਰੇਰਨਾ ਮਿਲੇਗੀ | ਪਰੀਸਦੀਪ ਅÏਲਖ ਨੇ ਕਾਲਜ ਵਿਚ ਬਿਤਾਏ ਆਪਣੇ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅੰਡਰ ਗ੍ਰੈਜੂਏਟ ਕੋਰਸਾਂ ਦੀ ਪੜ੍ਹਾਈ ਦੌਰਾਨ ਪੀ.ਏ.ਯੂ. ਵਿਚ ਰਹਿ ਕੇ ਸਰਵਪੱਖੀ ਵਿਕਾਸ ਦੇ ਮੌਕੇ ਹਾਸਲ ਕੀਤੇ | ਇਸ ਦੇ ਨਾਲ ਹੀ ਉਹ ਜੀਵਨ ਵਿਚ ਕੁੱਝ ਕਰਨ ਦੀ ਭਾਵਨਾ ਨਾਲ ਭਰਪੂਰ ਹੋਏ ਅਤੇ ਇਸ ਗੱਲ ਨੇ ਉਨ੍ਹਾਂ ਨੂੰ ਖੇਤੀ ਵਿਗਿਆਨ ਤੋਂ ਇਲਾਵਾ ਪੁਲਿਸ ਅਤੇ ਪ੍ਰਸ਼ਾਸਨਿਕ ਸੇਵਾਵਾਂ ਵਿਚ ਜਾਣ ਦਾ ਉਤਸ਼ਾਹ ਵੀ ਦਿੱਤਾ | ਇਸ ਮੌਕੇ ਕਾਲਜ ਦੇ ਸਮੁੱਚੇ ਸਟਾਫ਼, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਵਿਦਿਆਰਥੀ ਅÏਲਖ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਪ੍ਰੋਸਟੇਟ ਦੇ ਇਲਾਜ ਵਿਚ ਕ੍ਰਾਂਤੀ ਡਾ. ਔਲਖ ਨੇ ਇਕਾਈ ਹਸਪਤਾਲ ਵਿਖੇ 60 ਸਾਲਾ ਮਰੀਜ਼ ਦਾ ਪੰਜਾਬ ਦੀ ਪਹਿਲੀ ਯੂਰੋਲਿਫ... ਅਗਲੀ ਖ਼ਬਰ ਡੇਰਾ ਸੰਚਾਲਕ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਰੱਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।