19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਤਾਏ ਵਲੋਂ ਕੀਤੇ ਕਾਤਲਾਨਾ ਹਮਲੇ ਵਿਚ ਮਾਸੂਮ ਭਤੀਜਾ ਜ਼ਖਮੀ <br/>

ਅਜੀਤ ਡੈਸਕ 22-06-2025
ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਡਲ ਟਾਊਨ ਐਕਸਟੈਨਸ਼ਨ ਡੀ ਬਲਾਕ ਵਿਚ ਤਾਏ ਵਲੋਂ ਕੀਤੇ ਹਮਲੇ ਵਿਚ ਮਾਸੂਮ ਭਤੀਜਾ ਗੰਭੀਰ ਜ਼ਖਮੀ ਹੋ ਗਿਆ ਹੈ, ਜਿਸ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਜ਼ਖਮੀ ਹੋਏ 11 ਸਾਲ ਦੇ ਲੜਕੇ ਕਵਨੂਰ ਸਿੰਘ ਦੇ ਪਿਤਾ ਗਗਨਦੀਪ ਸਿੰਘ ਦੀ ਸ਼ਿਕਾਇਤ 'ਤੇ ਜ਼ਖਮੀ ਹੋਏ ਬੱਚੇ ਕਵਨੂਰ ਦੇ ਤਾਏ ਜਸਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਗਗਨਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਜਸਵਿੰਦਰ ਸਿੰਘ ਘਰ ਵਿਚ ਉੱਪਰਲੇ ਪੋਰਸ਼ਨ ਵਿਚ ਰਹਿੰਦਾ ਹੈ | ਬੀਤੇ ਦਿਨ ਕਥਿਤ ਦੋਸ਼ੀ ਉਸ ਦੇ ਬੱਚੇ ਨੂੰ ਬਹਾਨੇ ਨਾਲ ਆਪਣੇ ਨਾਲ ਲੈ ਗਿਆ ਅਤੇ ਉਸ ਦੇ ਪਲਾਸ ਅਤੇ ਚਾਕੂ ਨਾਲ ਹਮਲਾ ਕਰ ਦਿੱਤਾ | ਸਿੱਟੇ ਵਜੋਂ ਕਵਨੂਰ ਗੰਭੀਰ ਜ਼ਖਮੀ ਹੋ ਗਿਆ | ਖ਼ੂਨ ਨਾਲ ਲੱਥ ਪੱਥ ਕਵਨੂਰ ਨੂੰ ਅਪੋਲੋ ਹਸਪਤਾਲ ਲਿਆਂਦਾ ਗਿਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਬੱਚੇ ਦੇ ਸਰੀਰ 'ਤੇ ਜ਼ਖ਼ਮਾਂ ਦੇ ਕਈ ਨਿਸ਼ਾਨ ਹਨ |

ਪਿਛਲੀ ਖ਼ਬਰ ਨਹਿਰ ਵਿਚ ਡੁੱਬੇ ਦੋ ਹੋਰ ਬੱਚਿਆਂ ਦੀਆਂ ਲਾਸ਼ਾਂ ਬਰਾਮਦ, ਮੌਤਾਂ ਦੀ ਗਿਣਤੀ ਚਾਰ ਹੋਈ <br/> ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।