20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਖੇਤੀਬਾੜੀ ਮੰਤਰੀ ਖੁੱਡੀਆਂ ਨਤਮਸਤਕ ਹੋਏ

ਅਜੀਤ ਡੈਸਕ 22-06-2025
ਲੁਧਿਆਣਾ 21 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਤਮਸਤਕ ਹੋਏ | ਉਨ੍ਹਾਂ ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕੀਤਾ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ. ਖੁੱਡੀਆਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਮੇਰੀ ਇਸ ਗੁਰੂ ਘਰ ਵਿਚ ਬੇਹੱਦ ਸ਼ਰਧਾ ਹੈ | ਉਨ੍ਹਾਂ ਕਿਹਾ ਕਿ ਉਹ ਜਦ ਵੀ ਲੁਧਿਆਣਾ ਆਉਂਦੇ ਹਨ ਤਾਂ ਇਸ ਗੁਰੂ ਘਰ ਵਿਚ ਜ਼ਰੂਰ ਹਾਜ਼ਰੀ ਭਰ ਕੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਸਭ ਨੂੰ ਗੁਰੂਆਂ ਦੁਆਰਾ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ | ਇਸ ਉਪਰੰਤ ਉਨ੍ਹਾਂ ਪੰਗਤ ਵਿਚ ਬੈਠ ਕੇ ਲੰਗਰ ਵੀ ਛਕਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਸੁਖਵਿੰਦਰ ਪਾਲ ਸਿੰਘ ਸਰਨਾ, ਟਰੱਸਟੀ ਅਮਰਜੀਤ ਸਿੰਘ ਟਿੱਕਾ, ਨਵਪ੍ਰੀਤ ਸਿੰਘ ਬਿੰਦਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਿੱਤ ਦੀ ਅਗਾਊਾ ਤਿਆਰੀ ਨਾ ਹੋਣਾ, ਸਾਲਾਂ ਬਾਅਦ ਦੇਖਣ ਨੂੰ ਮਿਲਿਆ-ਮਠਿਆਈ ਵਿਕਰੇਤਾ ਅਗਲੀ ਖ਼ਬਰ ਨਹਿਰ ਵਿਚ ਡੁੱਬੇ ਦੋ ਹੋਰ ਬੱਚਿਆਂ ਦੀਆਂ ਲਾਸ਼ਾਂ ਬਰਾਮਦ, ਮੌਤਾਂ ਦੀ ਗਿਣਤੀ ਚਾਰ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।