20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਕੇਂਦਰੀ ਜੇਲ੍ਹ ਵਿਚੋਂ ਨਸ਼ੀਲਾ ਪਦਾਰਥ ਬਰਾਮਦ <br/>

ਅਜੀਤ ਡੈਸਕ 22-06-2025
ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਇਕ ਬੰਦੀ ਪਾਸੋਂ ਗਾਂਜਾ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਸਹਾਇਕ ਸੁਪਰਡੈਂਟ ਸੁਖਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਬੰਦੀ ਗੁਰਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਗੁਰਪਾਲ ਨਗਰ ਸ਼ਿਮਲਾਪੁਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸੁਪਰਡੈਂਟ ਨੇ ਦੱਸਿਆ ਕਿ ਜਦੋਂ ਜੇਲ੍ਹ ਵਿਚ ਬੈਰਕਾਂ ਦੀ ਚੈਕਿੰਗ ਕੀਤੀ ਗਈ ਤਾਂ ਉਕਤ ਕਥਿਤ ਦੋਸ਼ੀ ਪਾਸੋਂ 30 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ | ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲਾ ਪਦਾਰਥ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਹੈ | ਜੇਲ੍ਹ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ <br/> ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਹਸਪਤਾਲ ਦੇ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।