28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਏ ਕੀਰਤਨ ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ-ਸੇਵਕ ਸਿੰਘ <br/> 23-06-2025
ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਜਿੱਥੇ ਸਾਨੂੰ ਆਪਣੇ ਧਰਮ ਵਿਚ ਪ੍ਰਪੱਕ ਹੋਣ ਦੀ ਪ੍ਰੇਣਾ ਦਿੰਦੀ ਹੈ, ਉੱਥੇ ਨਾਲ ਹੀ ਜ਼ਬਰ ਤੇ ਜ਼ੁਲਮ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਇੰਦਰਜੀਤ ਸਿੰਘ ਚੰਡੀਗੜ੍ਹ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਕੀਰਤਨ ਸਮਾਗਮ 'ਚ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ | ਇਸ ਦੌਰਾਨ ਭਾਈ ਇੰਦਰਜੀਤ ਸਿੰਘ ਚੰਡੀਗੜ੍ਹ ਵਾਲਿਆਂ ਤੇ ਭਾਈ ਯੂਗੇਸ਼ ਸਿੰਘ ਆਲਮਗੀਰ ਦੇ ਕੀਰਤਨੀ ਜੱਥਿਆਂ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਅੱਜ ਲੋੜ ਹੈ ਸਾਨੂੰ ਆਪਣੇ ਧਰਮ, ਵਿਰਸੇ ਤੇ ਸ਼ਾਨਾਮੱਤੀ ਇਤਿਹਾਸ ਨਾਲ ਜੁੜਨ ਤੇ ਸੰਭਾਲ ਕਰਨ ਦੀ ਤਾਂ ਹੀ ਅਸੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਅਸਲ ਵਾਰਿਸ ਅਖਵਾਉਣ ਵਿਚ ਫ਼ਖਰ ਮਹਿਸੂਸ ਕਰਾਂਗੇ | ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ਼ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ ਭੁਪਿੰਦਰਪਾਲ ਸਿੰਘ ਧਵਨ, ਏ.ਪੀ ਸਿੰਘ ਅਰੋੜਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਐਨ.ਐਸ.ਕਥੂਰੀਆ, ਤੇਜਿੰਦਰ ਸਿੰਘ ਮੱਕੜ, ਇੰਦਰਜੀਤ ਸਿੰਘ ਖੁਰਾਣਾ, ਮਨਿੰਦਰਪਾਲ ਸਿੰਘ, ਜਗਬੀਰ ਸਿੰਘ, ਰਜਿੰਦਰ ਸਿੰਘ ਮੱਕੜ, ਸਰਪੰਚ ਗੁਰਚਰਨ ਸਿੰਘ ਖੁਰਾਣਾ, ਗਿਆਨੀ ਦਵਿੰਦਰ ਸਿੰਘ, ਕੰਵਲਜੀਤ ਸਿੰਘ ਖੁਰਾਣਾ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ, ਹਰਕਿਰਤ ਸਿੰਘ ਬਾਵਾ, ਮਨਜੀਤ ਸਿੰਘ ਟੋਨੀ, ਰਜਿੰਦਰ ਸਿੰਘ ਮੱਕੜ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਗੁਰਦੀਪ ਸਿੰਘ ਸਲੂਜਾ, ਬਲਜੀਤ ਸਿੰਘ ਦੂਆ, ਗਗਨਦੀਪ ਸਿੰਘ ਬੇਦੀ, ਅਮਨਦੀਪ ਸਿੰਘ ਬੇਦੀ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪਸਿੰਘ, ਕਰਨਦੀਪ ਸਿੰਘ ਸਿਮਰਨ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਸੱਤਾਧਾਰੀ ਪੱਖ ਦੇ ਕੌਂਸਲਰਾਂ ਨੇ ਸਾਬਕਾ ਕੌਂਸਲਰਾਂ ਦੇ ਸੋਸ਼ਲ ਖਾਤਿਆਂ 'ਤੇ ਆਪਣੇ ਆਪ ਨੰੂ ਕੌਂਸਲਰ ਲਿਖੇ ਜਾਣ 'ਤੇ ਵਿ... ਅਗਲੀ ਖ਼ਬਰ ਮਾਨਸਾ ਸ਼ਹਿਰ 'ਚ ਸੀਵਰੇਜ ਪ੍ਰਣਾਲੀ ਦੇ ਨਾਕਸ ਪ੍ਰਬੰਧਾਂ ਨੇ ਲੋਕਾਂ ਦੇ ਨੱਕ 'ਚ ਕੀਤਾ ਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।