ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਪਿਊਸ਼ ਭੱਲਾ ਪੁੱਤਰ ਸ਼ੰਕਰ ਭੱਲਾ ਵਾਸੀ ਸ਼ਿਮਲਾਪੁਰੀ, ਸੰਨੀ ਕੈਂਥ ਪੁੱਤਰ ਅਸ਼ੋਕ ਕੁਮਾਰ ਵਾਸੀ ਗਾਂਧੀ ਕਾਲੋਨੀ, ਰਵੀ ਕੁਮਾਰ ਵਾਸੀ ਜਵਾਹਰ ਨਗਰ ਕੈਂਪ ਸ਼ਾਮਿਲ ਹਨ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 303 ਗ੍ਰਾਮ ਹੈਰੋਇਨ, 18000 ਦੀ ਨਗਦੀ ਅਤੇ ਐਕਟਿਵਾ ਬਰਾਮਦ ਕੀਤਾ ਹੈ | ਪੁਲਿਸ ਨੇ ਇਹਨਾਂ ਨੂੰ ਸੀ.ਆਰ.ਪੀ.ਐਫ. ਕਾਲੋਨੀ ਨੇੜਿਓਾ ਉਸ ਵੇਲੇ ਕਾਬੂ ਕੀਤਾ | ਜਦੋਂ ਕਿ ਇਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਹੇ ਸਨ | ਪੁਲਿਸ ਅਨੁਸਾਰ ਇਹ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦੇ ਸਨ | ਪੁਲਿਸ ਇਹਨਾਂ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |