28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੁਧਿਆਣਾ ਪੱਛਮੀ ਉਪ-ਚੋਣ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੇ ਇਸ ਦੇ 3 ਕਿੱਲੋਮੀਟਰ ਦੇ ਨਾਲ ਲੱਗਦੇ ਖੇਤਰ ਵਿਚ ਅੱਜ ਡਰਾਈ ਡੇ <br/>

ਅਜੀਤ ਡੈਸਕ 23-06-2025
ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਅੱਜ ਸੋਮਵਾਰ ਨੂੰ ਲੁਧਿਆਣਾ-ਪੱਛਮੀ ਵਿਧਾਨ ਸਭਾ ਹਲਕੇ ਦੀ ਸੀਮਾ ਅਤੇ ਇਸ ਦੇ 3 ਕਿੱਲੋਮੀਟਰ ਦੇ ਨਾਲ ਲੱਗਦੇ ਖੇਤਰ ਵਿਚ ਡਰਾਈ ਡੇ ਘੋਸ਼ਿਤ ਕੀਤਾ ਹੈ¢ ਜੈਨ ਨੇ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਹਨ, ਇਸ ਤੋਂ ਇਲਾਵਾ ਕੋਈ ਵੀ ਹੋਟਲ, ਰੈਸਟੋਰੈਂਟ, ਕਲੱਬ, ਬਾਰ ਅਤੇ ਹੋਰ ਅਦਾਰੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਮਾਲ ਸੀਮਾ ਅਤੇ ਸਬੰਧਿਤ ਹਲਕੇ ਦੇ 3 ਕਿੱਲੋਮੀਟਰ ਦੇ ਨਾਲ ਲੱਗਦੇ ਖੇਤਰ ਵਿਚ ਸ਼ਰਾਬ ਸਟੋਰ/ਵੇਚ/ਪਰੋਸ ਨਹੀਂ ਸਕਣਗੇ¢ ਕਿਸੇ ਵੀ ਵਿਅਕਤੀ ਦੁਆਰਾ ਚਲਾਏ ਜਾ ਰਹੇ ਸ਼ਰਾਬ ਦੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ ਅਤੇ ਕਲੱਬ, ਭਾਵੇਂ ਉਨ੍ਹਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਲਾਇਸੈਂਸ ਜਾਰੀ ਕੀਤੇ ਗਏ ਹੋਣ, ਉਨ੍ਹਾਂ ਨੂੰ ਵੀ 23 ਜੂਨ ਨੂੰ ਦਿਨ ਦÏਰਾਨ ਉਪਰੋਕਤ ਸਮੇਂ ਦÏਰਾਨ ਸ਼ਰਾਬ ਪਰੋਸਣ ਦੀ ਆਗਿਆ ਨਹੀਂ ਹੈ | ਜੈਨ ਨੇ ਇਹਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਵੀ ਆਦੇਸ਼ ਦਿੱਤਾ ਹੈ, ਨਿਰਧਾਰਿਤ ਸਮੇਂ ਦÏਰਾਨ ਨਿਰਧਾਰਿਤ ਖੇਤਰਾਂ ਵਿਚ ਸ਼ਰਾਬ ਪੀਣ ਵਾਲੇ ਪਦਾਰਥਾਂ ਦੀ ਵਿੱਕਰੀ, ਵੰਡ ਅਤੇ ਸੇਵਨ 'ਤੇ ਪਾਬੰਦੀ ਲਗਾਈ ਹੈ¢ ਸਾਰੇ ਸਬੰਧਿਤ ਅਧਿਕਾਰੀਆਂ ਅਤੇ ਅਦਾਰਿਆਂ ਨੂੰ ਇਹਨਾਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ |

ਪਿਛਲੀ ਖ਼ਬਰ ਕਾਲਜ ਅੰਦਰ ਜਬਰੀ ਦਾਖਲ ਹੋ ਕੇ ਭੰਨਤੋੜ ਕਰਨ ਵਾਲੇ ਪਿਓ-ਪੁੱਤਰਾਂ ਸਮੇਤ 15 ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।