28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਕੇਂਦਰੀ ਜੇਲ੍ਹ ਵਿਚੋਂ 10 ਮੋਬਾਈਲ ਬਰਾਮਦ

ਅਜੀਤ ਡੈਸਕ 23-06-2025
ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚੋਂ ਅਧਿਕਾਰੀਆਂ ਵਲੋਂ ਚੈਕਿੰਗ ਦÏਰਾਨ 10 ਮੋਬਾਈਲ ਬਰਾਮਦ ਕੀਤੇ ਗਏ ਹਨ¢ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰੀਡੈਂਟ ਸੁਰਿੰਦਰ ਪਾਲ ਸਿੰਘ ਦੀ ਸ਼ਿਕਾਇਤ 'ਤੇ ਹਰਪ੍ਰੀਤ ਸਿੰਘ ਉਰਫ਼ ਲੋਗਾ ਉਰਫ਼ ਹੈਪੀ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਉਕਤ ਕਥਿਤ ਦੋਸ਼ੀ ਅਤੇ ਹੋਰ ਬੰਦੀਆਂ ਪਾਸੋਂ ਇਹ ਮੋਬਾਈਲ ਬਰਾਮਦ ਕੀਤੇ ਗਏ | ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਮੋਬਾਈਲ ਕਿਸ ਤਰੀਕੇ ਨਾਲ ਲੈ ਕੇ ਗਏ ਸਨ¢

ਪਿਛਲੀ ਖ਼ਬਰ ਵਿਧਾਇਕ ਛੀਨਾ ਵਲੋਂ ਢੰਡਾਰੀ ਕਲਾਂ ਦੀਆਂ ਗਲੀਆਂ ਨਵਿਆਉਣ ਦੇ ਕੰਮ ਦਾ ਉਦਘਾਟਨ <br/> ਅਗਲੀ ਖ਼ਬਰ ਕਾਲਜ ਅੰਦਰ ਜਬਰੀ ਦਾਖਲ ਹੋ ਕੇ ਭੰਨਤੋੜ ਕਰਨ ਵਾਲੇ ਪਿਓ-ਪੁੱਤਰਾਂ ਸਮੇਤ 15 ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।