28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਪੰਜਾਬ ਸਰਕਾਰ ਵਲੋਂ ਉਦਯੋਗਾਂ 'ਤੇ 2 ਰੁਪਏ ਪ੍ਰਤੀ ਯੂਨਿਟ ਸਰਚਾਰਜ ਲਗਾਉਣਾ ਨਿੰਦਣਯੋਗ-ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ, ਡਾ. ਸਤੀਸ਼ <br/>

ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ, ਡਾ. ਸਤੀਸ਼ ਕੁਮਾਰ | <br/> 23-06-2025
ਲੁਧਿਆਣਾ, 22 ਜੂਨ (ਭੁਪਿੰਦਰ ਸਿੰਘ ਬੈਂਸ)-ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ, ਜਨਰਲ ਸਕੱਤਰ ਨਰਿੰਦਰ ਸਿੰਘ ਮੱਲ੍ਹੀ ਤੇ ਪ੍ਰੈਸ ਸਕੱਤਰ ਡਾ. ਸਤੀਸ਼ ਨੇ ਪੰਜਾਬ ਸਰਕਾਰ ਵੱਲੋਂ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਉਦਯੋਗਾਂ 'ਤੇ 2 ਰੁਪਏ ਪ੍ਰਤੀ ਯੂਨਿਟ ਸਰਚਾਰਜ ਲਗਾਉਣ ਦੇ ਹੁਕਮ ਦੀ ਸਖ਼ਤ ਨਿੰਦਾ ਕੀਤੀ ਹੈ | ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਅਤੇ ਗਲਤ ਨੀਤੀਆਂ ਕਾਰਨ ਹਜ਼ਾਰਾਂ ਉਦਯੋਗਿਕ ਇਕਾਈਆਂ ਪਹਿਲਾਂ ਹੀ ਪੰਜਾਬ ਤੋਂ ਬਾਹਰ ਜਾ ਚੁੁੱਕਿਆ ਹਨ | ਹੁਣ ਸਰਕਾਰ ਦੇ ਇਸ ਫੈਸਲੇ ਦਾ ਉਦਯੋਗਾਂ ਦੀ ਵਿੱਤੀ ਹਾਲਤ 'ਤੇ ਗੰਭੀਰ ਪ੍ਰਭਾਵ ਪਵੇਗਾ | ਉਨ੍ਹਾਂ ਕਿਹਾ ਕਿ 2012 ਵਿਚ ਅਕਾਲੀ ਭਾਜਪਾ ਸਰਕਾਰ ਦੇ ਸੱਤਾ ਵਿਚ ਆਉਣ 'ਤੇ ਚਾਰ ਥਰਮਲ ਪਲਾਂਟ ਲਗਾਏ ਗਏ ਸਨ, ਜਿਸ ਕਾਰਨ 2012 ਤਕ ਵਾਧੂ ਬਿਜਲੀ ਪੈਦਾ ਹੋਣੀ ਸ਼ੁਰੂ ਹੋ ਗਈ ਸੀ, ਜੋ ਦੂਜੇ ਰਾਜਾਂ ਨੂੰ ਵੇਚੀ ਜਾਂਦੀ ਸੀ | 2017 ਤਕ ਸਰਕਾਰ ਦੇ ਕਾਰਜਕਾਲ ਦੌਰਾਨ ਕੋਈ ਬਿਜਲੀ ਕੱਟ ਨਹੀਂ ਲੱਗਿਆ ਅਤੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਸਪਲਾਈ ਦਿੱਤੀ ਜਾਂਦੀ ਸੀ | ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਉਦਯੋਗਪਤੀਆਂ ਨੂੰ ਗਰੰਟੀ ਦਿੱਤੀ ਸੀ ਕਿ ਉਨ੍ਹਾਂ ਨੂੰ ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮਿਲੇਗੀ ਪਰ 3 ਸਾਲ ਬਾਅਦ ਵੀ ਇਸ ਦਰ 'ਤੇ ਬਿਜਲੀ ਨਹੀਂ ਦਿੱਤੀ ਗਈ | ਅੱਜ ਹਾਲਾਤ ਅਜਿਹੇ ਬਣ ਗਏ ਹਨ ਕਿ ਲੰਬੇ ਬਿਜਲੀ ਕੱਟ ਲੱਗ ਰਹੇ ਹਨ, ਉਨ੍ਹਾਂ ਕੱਟਾਂ ਕਾਰਨ ਉਦਯੋਗਾਂ ਨੂੰ ਦਿਨ ਭਰ ਬਿਜਲੀ ਨਹੀਂ ਮਿਲਦੀ | ਇਸ ਦੇ ਨਾਲ ਹੀ ਸਰਕਾਰ ਵੱਲੋਂ ਸ਼ਾਮ ਛੇ ਵਜੇ ਤੋਂ ਰਾਤ ਦੱਸ ਵਜੇ ਦੇ ਸਮੇਂ ਬਿਜਲੀ ਦੀ ਸਪਲਾਈ 'ਤੇ 2 ਰੁਪਏ ਪ੍ਰਤੀ ਯੂਨਿਟ ਸਰਚਾਰਜ ਲਗਾਇਆ ਗਿਆ ਹੈ | ਜੋ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਲਈ ਝਟਕਾ ਹੈ | ਇਸ ਕਾਰਨ ਹੁਣ ਉਨ੍ਹਾਂ ਲਈ ਕੰਮ ਕਰਨਾ ਮੁਸ਼ਕਿਲ ਹੋ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਹੁਕਮ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ | ਤਾਂ ਜੋ ਪੰਜਾਬ ਦੇ ਉਦਯੋਗਾਂ ਨੂੰ ਬਚਾਇਆ ਜਾ ਸਕੇ |

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸਮੂਹ ਸਿੰਘਾਂ ਸ਼ਹੀਦਾਂ ਨੂੰ ਸਮਰਪਿਤ ਸੰਤ ਸਮਾਗਮ ਦÏਰਾਨ ਲਾਇਆ ਖ਼ੂਨਦਾਨ ਕੈਂਪ <br/>... ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਸਿਮਰਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।