28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸਮੂਹ ਸਿੰਘਾਂ ਸ਼ਹੀਦਾਂ ਨੂੰ ਸਮਰਪਿਤ ਸੰਤ ਸਮਾਗਮ ਦÏਰਾਨ ਲਾਇਆ ਖ਼ੂਨਦਾਨ ਕੈਂਪ <br/>

ਕੈਪਸ਼ਨ: ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਆਲੋਵਾਲ ਵਿਖੇ ਸੰਤ ਸਮਾਗਮ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ | ਤਸਵੀਰ-ਬਲਬੀਰ ਸਿੰਘ ਰਾਣਾ <br/> 23-06-2025
ਲਾਡੋਵਾਲ, 22 ਜੂਨ (ਬਲਬੀਰ ਸਿੰਘ ਰਾਣਾ)-ਸ਼ਾਂਤੀ ਦੇ ਪੁੰਜ ਅਤੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ ਸੰਤ ਸਮਾਗਮ ਅਤੇ ਖ਼ੂਨਦਾਨ ਕੈਂਪ ਅਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ ¢ ਇਸ ਮÏਕੇ ਗੁਰਦੁਆਰਾ ਸਾਹਿਬ ਵਿਖੇ ਆਰੰਭੇ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘਾਂ ਨੇ ਨਿਰੋਲ ਗੁਰਬਾਣੀ ਦਾ ਕੀਰਤਨ ਦਾ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ¢ ਜਦਕਿ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਪਵਿੱਤਰ ਹੁਕਮਨਾਮੇ ਦੀ ਵਿਆਖਿਆ ਕੀਤੀ ਤੇ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਅਤੇ ਉਨ੍ਹਾਂ ਦੀ ਜੀਵਨੀ ਬਾਰੇ ਸੰਖੇਪ ਜਾਣਕਾਰੀ ਦਿੱਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 812ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਉਨ੍ਹਾਂ ਖੁਦ ਕੀਤਾ ਤੇ ਦੱਸਿਆ ਕਿ ਸੁਸਾਇਟੀ ਵਲੋਂ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਨਿਸ਼ਕਾਮ ਰੂਪ ਵਿਚ ਮਨੁੱਖਤਾ ਪ੍ਰਤੀ ਸੇਵਾਵਾਂ ਨਿਭਾਈਆਂ ਜਾ ਰਹੀਆਂ ਜਾ ਰਹੀਆਂ ਹਨ, ਉਹ ਸ਼ਲਾਘਾਯੋਗ ਹਨ¢ ਇਸ ਮÏਕੇ ਸੰਤ ਬਾਬਾ ਆਲੋਵਾਲ ਅਤੇ ਜਥੇਦਾਰ ਨਿਮਾਣਾ ਨੇ ਕਿਹਾ ਕਿ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਖ਼ੂਨ ਦਾਨ ਕਰਨਾ ਹੈ, ਕਿਉਂਕਿ ਜਦ ਇਕ ਇਨਸਾਨ ਆਪਣਾ ਖ਼ੂਨ ਦਾਨ ਕਰਦਾ ਹੈ ਉਸ ਦੇ ਕੀਤੇ ਖ਼ੂਨਦਾਨ ਨਾਲ ਕਿਸੇ ਮਰੀਜ਼ ਦੀ ਕੀਮਤੀ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ, ਇਸ ਲਈ ਹਰੇਕ ਤੰਦਰੁਸਤ ਇਨਸਾਨ ਤਿੰਨ ਮਹੀਨੇ ਬਾਅਦ ਆਪਣਾ ਖ਼ੂਨ ਦਾਨ ਕਰਨਾ ਯਕੀਨੀ ਬਣਾਉਣ ¢ ਉਨ੍ਹਾਂ ਦੱਸਿਆ ਕਿ ਇਹ ਖ਼ੂਨ ਦਾਨ ਕੈਂਪ ਪ੍ਰੀਤ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਲਾਇਆ ਗਿਆ ਹੈ ਅਤੇ ਜੋ ਖ਼ੂਨ ਦੇ ਯੂਨਿਟ ਇਕੱਤਰ ਕੀਤੇ ਜਾਣਗੇ, ਉਹ ਗ਼ਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਵੀ ਦਿੱਤੇ ਜਾਣਗੇ ¢ ਇਸ ਮÏਕੇ ਸੰਤ ਬਾਬਾ ਸ਼ਮਸ਼ੇਰ ਸਿੰਘ ਜਾਗੇੜਾ ਵਾਲਿਆਂ ਵਲੋਂ ਖ਼ੂਨਦਾਨ ਕਰਨ ਵਾਲੇ ਦਾਨੀਆਂ ਨੂੰ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਜਦਕਿ ਸੰਗਤਾਂ ਵਾਸਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ ¢ ਇਸ ਮÏਕੇ ਬਾਬਾ ਦਾਰਾ ਸਿੰਘ, ਡਾ: ਅਮਰਜੋਤ ਸਿੰਘ ਸੰਧੂ, ਬੀ.ਕੇ.ਐਮ. ਯੂਨੀਅਨ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਕਿਯੂ ਦੁਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਨੇਕ ਸਿੰਘ ਖਾਲਸਾ ਸੇਖੇਵਾਲ, ਕਿਸਾਨ ਆਗੂ ਸੁਖਦੇਵ ਸਿੰਘ ਮੰਗਲੀ, ਧਿਆਨ ਸਿੰਘ, ਸਰਬਜੀਤ ਸਿੰਘ ਸੋਹਲ, ਅਜੀਤ ਸਿੰਘ ਹੰਬੜਾ, ਡਾ. ਗੁਰਮੀਤ ਸਿੰਘ ਨੰਬਰਦਾਰ, ਕੁਲਵੰਤ ਸਿੰਘ ਸਰਪੰਚ, ਪ੍ਰਧਾਨ ਸੁਰਿੰਦਰ ਸਿੰਘ ਪਵਾਰ, ਰਵਦੀਪ ਸਿੰਘ, ਬਲਦੇਵ ਸਿੰਘ ਸੰਧੂ ਅਤੇ ਸੰਦੀਪ ਸਿੰਘ ਆਦਿ ਵੀ ਹਾਜ਼ਰ ਸਨ¢

ਪਿਛਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ 'ਪੰਜਾਬ ਕਰੀਟਿਕਾਨ 2025' ਦੇ ਬੈਨਰ ਹੇਠ ਨਿੱਜੀ ਤੇ ਉੱਚ ਪੱਧਰੀ ਕਰੀਟਿਕਲ ਕੇਅਰ 'ਤੇ ਸੈਮੀਨਾਰ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਉਦਯੋਗਾਂ 'ਤੇ 2 ਰੁਪਏ ਪ੍ਰਤੀ ਯੂਨਿਟ ਸਰਚਾਰਜ ਲਗਾਉਣਾ ਨਿੰਦਣਯੋਗ-ਰਜਨੀਸ਼ ਧੀਮਾਨ, ਨਰਿੰਦਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।