28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਜਤਿੰਦਰ ਸਿੰਘ ਖੰਗੂੜਾ ਨੂੰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਫਲਾਵਰ ਇਨਕਲੇਵ ਵਿਖੇ ਸਰਪੰਚ ਪਰਸ਼ੋਤਮ ਸਿੰਘ ਸੇਖੋਂ ਵਲੋਂ ਕੀਤਾ ਸਨਮਾਨਿਤ <br/>

ਜਤਿੰਦਰ ਸਿੰਘ ਖੰਗੂੜਾ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਰਪੰਚ ਪ੍ਰਸ਼ੋਤਮ ਸਿੰਘ ਸੇਖੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ | ਤਸਵੀਰ-ਮਨਜੀਤ ਸਿੰਘ ਦੁੱਗਰੀ <br/> 23-06-2025
ਫੁੱਲਾਂਵਾਲ, 22 ਜੂਨ (ਮਨਜੀਤ ਸਿੰਘ ਦੁੱਗਰੀ)-ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ 59 ਦੇ ਇੰਚਾਰਜ ਜਤਿੰਦਰ ਸਿੰਘ ਖੰਗੂੜਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਤੇ ਅੱਜ ਫਲਾਵਰ ਇਨਕਲੇਵ ਦੀ ਸਮੂਹ ਪੰਚਾਇਤ ਵਲੋਂ ਸਰਪੰਚ ਪਰਸ਼ੋਤਮ ਸਿੰਘ ਸੇਖੋਂ ਦੀ ਅਗਵਾਈ ਹੇਠ ਜੀ ਆਇਆਂ ਕਹਿੰਦੇ ਹੋਏ ਫੁੱਲਾਂ ਦੇ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਤਿੰਦਰ ਸਿੰਘ ਖੰਗੂੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦਾ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦੇਣ 'ਤੇ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਪਾਰਟੀ ਵਲੋਂ ਦਿੱਤੀ ਇਸ ਜ਼ਿਮੇਵਾਰੀ ਨੂੰ ਸੱਚੇ ਦਿਲੋਂ ਪੂਰੀ ਮਿਹਨਤ ਨਾਲ ਨਿਭਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ | ਸਰਪੰਚ ਪੁਰਸ਼ੋਤਮ ਸਿੰਘ ਸੇਖੋਂ ਨੇ ਵੀ ਇਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਅਤੇ ਭਿ੍ਸ਼ਟਾਚਾਰ ਮੁਕਤ ਕਰਨ ਦਾ ਜੋ ਵਾਅਦਾ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਸੀ ਪਾਰਟੀ ਉਸ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਅਤੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਹਲਕੇ ਦੇ ਰਹਿੰਦੇ ਵਿਕਾਸ ਕਾਰਜ ਵੀ ਜਲਦ ਪੂਰੇ ਕਰਕੇ ਹਲਕੇ ਨੂੰ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਅਮਰਜੀਤ ਸਿੰਘ, ਸੰਦੀਪਪਾਲ ਸਿੰਘ, ਨਵਨੀਤ ਕੁਮਾਰ, ਮੰਨਾ ਸੁਨੇਤ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਕਬੱਡੀ ਐਸੋਸੀਏਸ਼ਨ ਦੀ ਲੁਧਿਆਣਾ ਟੀਮ ਨੇ ਪਹਿਲੀ ਵਾਰ ਗੋਲਡ ਮੈਡਲ ਜਿੱਤ ਕੇ ਰਚਿਆ ਇਤਿਹਾਸ <br/> ਅਗਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ 'ਪੰਜਾਬ ਕਰੀਟਿਕਾਨ 2025' ਦੇ ਬੈਨਰ ਹੇਠ ਨਿੱਜੀ ਤੇ ਉੱਚ ਪੱਧਰੀ ਕਰੀਟਿਕਲ ਕੇਅਰ 'ਤੇ ਸੈਮੀਨਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।