ਲੁਧਿਆਣਾ, 22 ਜੂਨ (ਜਗਮੀਤ ਸਿੰਘ)ਮਾਨਵਤਾ ਭਲਾਈ ਸੇਵਾ ਸੁਸਾਇਟੀ ਦੀ ਮਹੀਨਾਵਾਰ ਬੈਠਕ ਦੁੱਗਰੀ ਰੋਡ ਸਥਿਤ ਸੰਸਥਾ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਸੰਸਥਾ ਦੇ ਸਾਰੇ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਇਸ ਬੈਠਕ ਦੌਰਾਨ ਅਹਿਮ ਮਤੇ ਪਾਸ ਕੀਤੇ ਗਏ, ਜਿਸ 'ਚ ਵਾਤਾਵਰਨ ਦੀ ਹਰਿਆਲੀ ਅਤੇ ਗਰਮੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਸੰਸਥਾ ਦੇ ਸਾਰੇ ਮੈਂਬਰਾਂ ਨੇ ਫ਼ੈਸਲਾ ਕੀਤਾ ਹੈ ਕਿ ਵੱਧ ਤੋਂ ਵੱਧ ਛਾਂ ਦੇਣ ਵਾਲੇ ਬੂਟੇ ਲਗਾਏ ਜਾਣ ਤਾਂ ਕਿ ਆਉਣ ਵਾਲੇ ਸਮੇਂ ਦੇ ਵਿਚ ਗਰਮੀ ਦਾ ਪ੍ਰਕੋਪ ਘੱਟ ਸਕੇ | ਸੰਸਥਾ ਵਲੋਂ 28 ਜੂਨ 2025 ਦਿਨ ਸ਼ਨੀਵਾਰ ਨੂੰ 200 ਦੇ ਲਗਭਗ ਬੂਟੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਮੁਫ਼ਤ ਵੰਡੇ ਜਾਣਗੇ | ਮਾਨਵਤਾ ਭਲਾਈ ਸੇਵਾ ਸੁਸਾਇਟੀ ਦੀ ਮੀਟਿੰਗ ਵਿਚ ਚਰਨਜੀਤ ਸਿੰਘ ਚੇਅਰਮੈਨ, ਰਕੇਸ਼ ਕੁਮਾਰ ਪ੍ਰਧਾਨ, ਮਨਜੀਤ ਸਿੰਘ ਅਰੋੜਾ ਜਨਰਲ ਸਕੱਤਰ, ਕਿਰਪਾਲ ਸਿੰਘ ਸਹਾਰਾ ਕੈਸ਼ੀਅਰ, ਜਸਵੀਰ ਸਿੰਘ ਨਾਮਧਾਰੀ, ਜਗਜੀਤ ਸਿੰਘ, ਜਸਪਾਲ ਸਿੰਘ ਸੈਣੀ, ਸਤਨਾਮ ਸਿੰਘ ਕੋਮਲ, ਪਵਿੱਤਰ ਸਿੰਘ, ਸੁਖਜਿੰਦਰ ਸਿੰਘ, ਭੁਪਿੰਦਰ ਸਿੰਘ ਦਿਓਲ, ਸਰਬਜੀਤ ਸਿੰਘ ਵੋਹਰਾ, ਰਕੇਸ਼ ਗੋਇਲ, ਵਿਕਾਸ ਪਰਾਸ਼ਰ ਆਦੀ ਸ਼ਾਮਿਲ ਹੋਏ |