28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਬਾਬਾ ਜੀਵਨ ਸਿੰਘ ਭਲਾਈ ਮੰਚ ਵਲੋਂ ਹਲਕਾ ਸਾਹਨੇਵਾਲ 'ਚ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ-ਬੱਲੂ ਮੁੰਡੀਆਂ

ਅਜੀਤ ਡੈਸਕ 23-06-2025
ਭਾਮੀਆਂ ਕਲਾਂ, 22 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਲੋਕ ਚੇਤਨਾ ਮੁਹਿੰਮ ਚਲਾਈ ਜਾਵੇਗੀ ਜਿਸ ਵਿਚ ਸਮਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਬਾਬਾ ਜੀਵਨ ਸਿੰਘ ਜੀ ਦੀਆਂ ਸਿੱਖਿਆਵਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਬੱਲੂ ਮੁੰਡੀਆਂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਸ਼ੋਸ਼ਣ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਪ੍ਰਸਾਰ ਵਿਚ ਤੇਜ਼ੀ ਲਿਆਂਦੀ ਜਾਵੇਗੀ | ਇਸੇ ਲੜੀ ਤਹਿਤ ਲੋਕਾਂ ਨੂੰ ਸੰਗਠਿਤ ਕਰਕੇ ਮੰਚ ਵਲੋਂ ਇਸ ਸਾਲ ਦੇ ਅੰਤ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ, ਜਿਸ ਵਿਚ ਹਲਕੇ ਦੇ ਵੱਡੀ ਗਿਣਤੀ 'ਚ ਲੋਕ ਸ਼ਿਰਕਤ ਕਰਨਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਾਬਾ ਜੀਵਨ ਸਿੰਘ ਭਲਾਈ ਮੰਚ ਵੱਲੋਂ ਵਿੱਢੀ ਜਾ ਰਹੀ ਮੁਹਿੰਮ ਦਾ ਹਿੱਸਾ ਬਣਨ |
ਪਿਛਲੀ ਖ਼ਬਰ ਖੱਬੇ-ਪੱਖੀ ਪਾਰਟੀਆਂ ਵਲੋਂ ਈਰਾਨ ਉਪਰ ਅਮਰੀਕਾ ਦੇ ਹਮਲੇ ਦੀ ਨਿੰਦਾ ਅਗਲੀ ਖ਼ਬਰ ਸੀਸੂ ਮਹਿਲਾ ਉੱਦਮੀ ਫੋਰਮ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।