28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸੜਕ 'ਤੇ ਸ਼ਰੇਆਮ ਹੁੱਲੜਬਾਜ਼ੀ ਕਰਨ ਵਾਲੇ ਨੌਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 23-06-2025
ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਬਾਗ਼ ਕਾਲੋਨੀ ਫੁੱਲਾਂਵਾਲ ਨੇੜੇ ਸੜਕ 'ਤੇ ਸ਼ਰੇਆਮ ਹੁੱਲੜਬਾਜ਼ੀ ਕਰਕੇ ਦਹਿਸ਼ਤ ਫੈਲਾਉਣ ਵਾਲੇ ਨੌਂ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੁਖਜਿੰਦਰ ਸਿੰਘ ਵਾਸੀ ਮੋਤੀ ਬਾਗ਼ ਕਾਲੋਨੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਅਰਮਾਨ ਉਰਫ਼ ਗੱਬਰ ਵਾਸੀ ਫੁੱਲਾਂਵਾਲ, ਅਮਿੱਤ, ਸੂਰਜ, ਟਰੀ, ਸ਼ਿਵਾ ਉਰਫ਼ ਦਾਣਾ, ਪਿ੍ੰਸ, ਸੁਮਿਤ ਉਰਫ਼ ਕਾਲੀ, ਕਸ਼ਿਸ਼ ਅਤੇ ਵਰੁਣ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਸ਼ਰੇਆਮ ਸੜਕ 'ਤੇ ਹਥਿਆਰਾਂ ਨਾਲ ਘੁੰਮ ਰਹੇ ਸਨ ਅਤੇ ਉਥੇ ਹੁੱਲੜਬਾਜ਼ੀ ਕਰ ਰਹੇ ਸਨ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਕਥਿਤ ਦੋਸ਼ੀਆਂ ਵਲੋਂ ਸ਼ਿਕਾਇਤਕਰਤਾ ਦੇ ਘਰ ਬਾਹਰ ਖੜੀ ਕਾਰ ਦੇ ਸ਼ੀਸ਼ੇ ਵੀ ਤੋੜੇ ਗਏ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

ਪਿਛਲੀ ਖ਼ਬਰ ਸਿਵਲ ਹਸਪਤਾਲ ਵਿਚ ਹੋਈ ਲੜਾਈ ਦੇ ਮਾਮਲੇ ਵਿਚ ਦੋ ਕਾਬੂ, ਪੰਜ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਮੰਦਰ ਵਿਚ ਬੇਅਦਬੀ ਕਰਨ ਵਾਲੀ ਅÏਰਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।