28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸਿਵਲ ਹਸਪਤਾਲ ਵਿਚ ਹੋਈ ਲੜਾਈ ਦੇ ਮਾਮਲੇ ਵਿਚ ਦੋ ਕਾਬੂ, ਪੰਜ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 23-06-2025
ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਿਵਲ ਹਸਪਤਾਲ ਵਿਚ ਬੀਤੀ ਸ਼ਾਮ ਹੋਈ ਜ਼ਬਰਦਸਤ ਲੜਾਈ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦਕਿ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ¢ ਸਥਾਨਕ ਸਿਵਲ ਹਸਪਤਾਲ ਵਿਚ ਹੋਈ ਲੜਾਈ ਕਾਰਨ ਉਥੇ ਦਹਿਸ਼ਤ ਦਾ ਮਾਹÏਲ ਬਣ ਗਿਆ ਸੀ ਕਿਉਂਕਿ ਇਹ ਸਾਰੇ ਨਾਮਜ਼ਦ ਦੋਸ਼ੀ ਤਲਵਾਰਾਂ ਅਤੇ ਹੋਰ ਹਥਿਆਰਾਂ ਨਾਲ ਹੁੱਲੜਬਾਜ਼ੀ ਕਰ ਰਹੇ ਸਨ | ਪੁਲਿਸ ਵਲੋਂ ਇਹ ਕਾਰਵਾਈ ਪ੍ਰੀਤਪਾਲ ਸਿੰਘ ਵਾਸੀ ਚੰਦਰ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਪੁਲਿਸ ਨੇ ਇਸ ਸਬੰਧੀ ਰਿਸ਼ਭ ਅਤੇ ਹੀਰਾ ਸਿੰਘ ਉਰਫ਼ ਜੋਤ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਨ੍ਹਾਂ ਦੇ ਸਾਥੀ ਨੇਹਾ ਪਤਨੀ ਜੋਤ ਅਤੇ ਗੋਗੀ ਹਾਲੇ ਫ਼ਰਾਰ ਹੈ | ਪੁਲਿਸ ਵਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸਾਲੀ ਸ਼ਿਵਾਨੀ ਦਾ ਆਪਣੇ ਪਤੀ ਰਿਸ਼ਵ ਨਾਲ ਘਰੇਲੂ ਝਗੜਾ ਚੱਲਦਾ ਹੈ ਅਤੇ ਇਸ ਸਬੰਧੀ ਰਿਸ਼ਵ ਅਤੇ ਉਸਦੇ ਸਾਥੀਆਂ ਵਲੋਂ ਲੜਾਈ-ਝਗੜਾ ਕੀਤਾ ਗਿਆ, ਜਿਸ ਦੀ ਡਾਕਟਰੀ ਜਾਂਚ ਕਰਾਉਣ ਲਈ ਉਹ ਅਤੇ ਉਸ ਦੀ ਸਾਲੀ ਅਤੇ ਹੋਰ ਰਿਸ਼ਤੇਦਾਰ ਸਿਵਲ ਹਸਪਤਾਲ ਆਏ ਸਨ ਕਿ ਉਥੇ ਇਹਨਾਂ ਕਥਿਤ ਦੋਸ਼ੀਆਂ ਨੇ ਉਨ੍ਹਾਂ ਨੂੰ ਮੁੜ ਤੋਂ ਘੇਰ ਲਿਆ ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਹਨਾਂ ਨੂੰ ਕਾਬੂ ਕਰ ਲਿਆ, ਜਦਕਿ ਤਿੰਨ ਹੋਰ ਕਥਿਤ ਦੋਸ਼ੀ ਅਜੇ ਫ਼ਰਾਰ ਹਨ | ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ¢

ਪਿਛਲੀ ਖ਼ਬਰ ਕੌਂਸਲਰ ਰਾਜੇਸ਼ ਮਿਸ਼ਰਾ ਦੇ ਦਫ਼ਤਰ ਲੱਗਾ ਸਰਕਾਰੀ ਯੋਜਨਾਵਾਂ ਦੇ ਲਾਭ ਦਾ ਕੈਂਪ <br/> ਅਗਲੀ ਖ਼ਬਰ ਸੜਕ 'ਤੇ ਸ਼ਰੇਆਮ ਹੁੱਲੜਬਾਜ਼ੀ ਕਰਨ ਵਾਲੇ ਨੌਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।