28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸਾਲਾਨਾ ਸੱਭਿਆਚਾਰਕ ਮੇਲਾ 25 ਨੂੰ

ਅਜੀਤ ਡੈਸਕ 23-06-2025
ਹੰਬੜਾਂ, 22 ਜੂਨ (ਹਰਵਿੰਦਰ ਸਿੰਘ ਮੱਕੜ)-ਪਿੰਡ ਸ਼ੇਖਕੁਤਬ (ਲੁਧਿਆਣਾ) ਵਿਖੇ ਬਾਬੇ ਗਿਆਰ੍ਹਵੀਂ ਵਾਲੇ ਪੀਰ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਤੇ ਭੰਡਾਰਾ 25 ਜੂਨ, ਦਿਨ ਬੁੱਧਵਾਰ ਨੂੰ ਮੇਲਾ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਹੰਬੜਾਂ ਵਿਖੇ ਦਿੰਦਿਆਂ ਪ੍ਰਧਾਨ ਕੁਲਦੀਪ ਸਿੰਘ, ਮੀਤ ਪ੍ਰਧਾਨ ਬਲਜੀਤ ਸਿੰਘ, ਕੈਸ਼ੀਅਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਬਾਬਾ ਜੀ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਸਮੂਹ ਗ੍ਰਾਮ ਪੰਚਾਇਤ, ਸਮੂਹ ਜੈ ਬਾਬਾ ਗਿਆਰਵੀਂ ਵਾਲੇ ਪੀਰ ਮੇਲਾ ਕਮੇਟੀ ਵਲੋਂ ਅਦਾ ਕੀਤੀ ਜਾਵੇਗੀ | ਇਸ ਉਪਰੰਤ ਸੱਭਿਆਚਾਰ ਮੇਲਾ ਕਰਵਾਇਆ ਜਾਵੇਗਾ, ਜਿਸ ਵਿਚ ਭਿੰਦੇ ਸ਼ਾਹ ਰਾਜੋਵਾਲੀਆ, ਬੀਬਾ ਸ਼ਹਿਨਾਜ਼ ਸਿੱਧੂ ਤੇ ਪਿੰਕੀ ਧਾਲੀਵਾਲ ਸਮੇਤ ਹੋਰ ਗਾਇਕ ਕਲਾਕਾਰਾਂ ਵਲੋਂ ਸਰੋਤਿਆਂ ਦਾ ਮਨੋਰੰਜਨ ਕੀਤਾ ਜਾਵੇਗਾ | ਉਨ੍ਹਾਂ ਹੋਰ ਦੱਸਿਆ ਕਿ ਸਾਲਾਨਾ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ ਅਰਸ਼ਦੀਪ ਸਿੰਘ, ਤਰਨਪ੍ਰੀਤ ਸਿੰਘ, ਹਰਦੀਪ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਮਹਿੰਦਰ ਸਿੰਘ, ਅਵਤਾਰ ਸਿੰਘ, ਕਰਮਜੀਤ ਸਿੰਘ ਫੌਜੀ, ਜਸਵਿੰਦਰ ਸਿੰਘ, ਚਰਨਪ੍ਰੀਤ ਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਬੈਂਕ ਰੋਡ 'ਤੇ ਹਫ਼ਤਾ ਪਹਿਲਾਂ ਪਏ ਮੀਂਹ ਦੇ ਖੜੇ੍ਹ ਪਾਣੀ ਤੋਂ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਸੂਆ ਟੁੱਟਣ ਕਰਕੇ ਰਾਜੋਆਣਾ ਖੁਰਦ ਦੇ ਘਰਾਂ ਤੇ ਖੇਤਾਂ 'ਚ ਪਾਣੀ ਵੜਿ੍ਹਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।