28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਮੀਰੀ ਪੀਰੀ ਖਾਲਸਾ ਜੱਥਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ-ਸੇਵਕ ਸਿੰਘ <br/> 23-06-2025
ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਗੁ: ਸਾਹਿਬ ਦੇ ਗ੍ਰੰਥੀ ਸਾਹਿਬ ਵਲੋਂ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਬਾਅਦ ਸ਼ਾਮ ਦੇ ਵਿਸ਼ੇਸ਼ ਦੀਵਾਨ ਦੀ ਆਰੰਭਤਾ ਹੋਈ, ਉਪਰੰਤ ਗੁ: ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਸਾਹਿਬ ਬਲੇਸ਼ਵਰ ਸਿੰਘ ਨੇ ਸ਼ਬਦ 'ਏਸਾ ਦਾਤਾ ਸਤਿਗੁਰ ਕਹੀਏ, ਮਿਟੇ ਕਲੇਸ਼ ਸੁਖੀ ਹੋਏ ਰਹੀਏ' ਦਾ ਗਾਇਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਉਪਰੰਤ ਪੰਥ ਪ੍ਰਸਿੱਧ ਮੀਰੀ ਪੀਰੀ ਖਾਲਸਾ ਜੱਥਾ (ਯਮੁਨਾ ਨਗਰ ਵਾਲੇ) ਨੇ ਮਨੋਹਰ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਜੱਥੇ ਵਲੋਂ ਸ਼ਬਦ 'ਹਰ ਹਰ ਨਾਮ ਔਖਦ ਮੁੱਖ ਦੇਵੇ, ਕਾਟੇ ਜੰਮ ਕਿ ਫੰਦਾ' ਦਾ ਗਾਇਨ ਕੀਤਾ | ਗੁ: ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤ ਦਾ ਧੰਨਵਾਦ ਕਰਦਿਆਂ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ 'ਚ ਨਿਰਭੈ ਸਿੰਘ, ਮਹਿੰਦਰ ਸਿੰਘ, ਵਸਾਖਾ ਸਿੰਘ, ਰਾਮ ਸਿੰਘ, ਗੁਰਚਰਨ ਸਿੰਘ ਸਿੱਧੂ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਹਰਬੰਸ ਸਿੰਘ, ਨਰਿੰਦਰ ਸਿੰਘ ਕਾਲਾ, ਹਰਭਜਨ ਸਿੰਘ, ਦੋਸਾਂਝ, ਪੂਰਨ ਸਿੰਘ, ਕਮਲਜੀਤ ਸਿੰਘ ਸੋਬਤੀ, ਪਿ੍ਥਵੀਪਾਲ ਸਿੰਘ, ਪ੍ਰੀਤਮ ਸਿੰਘ ਗੰਭੀਰ, ਪਰਮਿੰਦਰ ਸਿੰਘ,ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ ਅਹੁਲਵਾਲੀਆ, ਹਰਪ੍ਰੀਤ ਸਿੰਘ ਗੇਹਲੇ, ਚਰਨਜੀਤ ਸਿੰਗਜ ਬੇਦੀ, ਕੁਲਦੀਪ ਸਿੰਘ, ਜਸ਼ਨਦੀਪ ਸਿੰਘ, ਮਨਦੀਪ ਸਿੰਘ, ਤਰਨਦੀਪ ਸਿੰਘ, ਜਤਿੰਦਰ ਸਿੰਘ ਨੇ ਵਿਸ਼ੇਸ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਕਾਰ ਸਵਾਰ ਲੜਕੀ ਤੇ ਸਾਥੀ ਵਲੋਂ ਨੌਜਵਾਨ ਨੂੰ ਅਗਵਾ ਕਰਕੇ ਬੇਹੋਸ਼ੀ ਹਾਲਤ 'ਚ ਸਹੌਲੀ ਨੇੜੇ ਨਹਿਰ 'ਚ ਸੁੱਟਿਆ ਅਗਲੀ ਖ਼ਬਰ ਬੈਂਕ ਰੋਡ 'ਤੇ ਹਫ਼ਤਾ ਪਹਿਲਾਂ ਪਏ ਮੀਂਹ ਦੇ ਖੜੇ੍ਹ ਪਾਣੀ ਤੋਂ ਲੋਕ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।