28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

'ਯੁੱਧ ਨਸ਼ਿਆਂ ਵਿਰੁੱਧ' ਤਹਿਤ ਲੁਧਿਆਣਾ ਦਿਹਾਤੀ ਪੁਲਿਸ ਨੇ ਵੱਖ-ਵੱਖ ਪਿੰਡਾਂ ਅਤੇ ਮੁਹੱਲਿਆਂ 'ਚ ਕੀਤਾ ਸਰਚ ਆਪ੍ਰੇਸ਼ਨ

ਅਜੀਤ ਡੈਸਕ 23-06-2025
ਜਗਰਾਉਂ, 22 ਜੂਨ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੀ ਅਗਵਾਈ ਵਿਚ ਅੱਜ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ: ਅੰਕਰ ਗੁਪਤਾ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਲੁਧਿਆਣਾ ਦਿਹਾਤੀ ਦੇ ਪਿੰਡਾਂ ਅਤੇ ਸ਼ਹਿਰ ਦੇ ਮੁਹੱਲਿਆਂ ਵਿਚ ਸਰਚ ਅਭਿਆਨ ਚਲਾਇਆ ਗਿਆ | ਇਸ ਮੌਕੇ ਐੱਸ.ਪੀ. ਹਰਕਮਲ ਕੌਰ, ਡੀ.ਐੱਸ.ਪੀ. (ਡੀ) ਇੰਦਰਜੀਤ ਸਿੰਘ ਬੋਪਾਰਾਏ, ਡੀ. ਐੱਸ. ਪੀ. ਜਸਜੋਤ ਸਿੰਘ ਦੀ ਅਗਵਾਈ ਹੇਠ ਥਾਣਾ ਸਦਰ ਦੇ ਮੁੱਖ ਅਫ਼ਸਰ ਸੁਰਜੀਤ ਸਿੰਘ, ਥਾਣਾ ਸਿਟੀ ਦੇ ਮੁੱਖ ਅਫ਼ਸਰ ਵਰਿੰਦਰਪਾਲ ਸਿੰਘ ਉੱਪਲ ਅਤੇ ਬੱਸ ਸਟੈਂਡ ਚੌਂਕੀ ਇੰਚਾਰਜ ਸੁਖਵਿੰਦਰ ਸਿੰਘ ਅਤੇ ਭਾਰੀ ਪੁਲਿਸ ਫੋਰਸ ਨਾਲ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ | ਇਹ ਸਰਚ ਅਭਿਆਨ ਸਵੇਰੇ 9 ਵਜੇ ਤੋਂ 11:30 ਵਜੇ ਤੱਕ ਚਲਾਇਆ ਗਿਆ | ਇਸ ਮੌਕੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਨੇ ਕਿਹਾ ਕਿ ਪੁਲਿਸ ਵਲੋਂ ਜੋ ਨਸ਼ਿਆਂ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਦੇ ਘਰਾਂ 'ਤੇ ਰੇਡ ਕੀਤੀ ਗਈ ਅਤੇ ਥਾਂ-ਥਾਂ 'ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਨਸ਼ਿਆਂ ਨੂੰ ਰੋਕਣ ਲਈ ਮਾੜੇ ਅਨਸਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਸਰਚ ਆਪ੍ਰੇਸ਼ਨ ਦੌਰਾਨ ਜਗਰਾਉਂ ਦੇ ਮੁਹੱਲਾ ਮਾਈ ਜੀਨਾ, ਰਾਏਕੋਟ ਦੇ ਗੁਰੂ ਨਾਨਕਪੁਰਾ ਮੁਹੱਲਾ ਤੇ ਬਾਜੀਗਰ ਬਸਤੀ ਅਤੇ ਇਸ ਤੋਂ ਇਲਾਵਾ ਪਿੰਡਾਂ ਸਲੇਮਪੁਰਾ, ਸਿੱਧਵਾਂ ਬੇਟ, ਟੂਸਾ, ਨਾਰੰਗਵਾਲ , ਗੁੱਜਰਵਾਲ , ਜੌਹਲਾਂ, ਬੁਰਜ ਹਰੀ ਸਿੰਘ, ਚਕਰ, ਮੱਲ੍ਹਾ, ਰਸੂਲਪੁਰ ਪਿੰਡਾਂ 'ਚ ਵੱਖ-ਵੱਖ ਪੁਲਿਸ ਦੀਆਂ ਟੀਮਾਂ ਬਣਾ ਕੇ ਸਰਚ ਆਪ੍ਰੇਸ਼ਨ ਕੀਤਾ ਗਿਆ | ਇਸ ਦੌਰਾਨ ਕੁੱਲ 6 ਮੁਕੱਦਮੇ ਦਰਜ ਕੀਤੇ ਗਏ ਅਤੇ 8 ਦੋਸ਼ੀਆਂ ਨੂੰ ਕਾਬੂ ਗਿਆ, ਜਿੰਨ੍ਹਾਂ ਤੋਂ 6 ਗ੍ਰਾਮ, 170 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਇਸ ਸਮੇਂ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਨੇ ਦੱਸਿਆ ਕਿ ਸ਼ਹਿਰਾਂ ਅਤੇ ਪਿੰਡਾਂ 'ਚ ਕੁੱਲ 75 ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਚੈਕਿੰਗ ਕੀਤੀ ਗਈ |
ਪਿਛਲੀ ਖ਼ਬਰ ਕਾਰ ਸਵਾਰ ਲੜਕੀ ਤੇ ਸਾਥੀ ਵਲੋਂ ਨੌਜਵਾਨ ਨੂੰ ਅਗਵਾ ਕਰਕੇ ਬੇਹੋਸ਼ੀ ਹਾਲਤ 'ਚ ਸਹੌਲੀ ਨੇੜੇ ਨਹਿਰ 'ਚ ਸੁੱਟਿਆ ਅਗਲੀ ਖ਼ਬਰ ਕਾਰ ਸਵਾਰ ਲੜਕੀ ਤੇ ਸਾਥੀ ਵਲੋਂ ਨੌਜਵਾਨ ਨੂੰ ਅਗਵਾ ਕਰਕੇ ਬੇਹੋਸ਼ੀ ਹਾਲਤ 'ਚ ਸਹੌਲੀ ਨੇੜੇ ਨਹਿਰ 'ਚ ਸੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।