28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਵਾਰ-ਵਾਰ ਵਾਅਦਾ ਖ਼ਿਲਾਫ਼ੀ ਕਰਕੇ ਤੇ ਲਾਰੇ ਲਗਾ ਕੇ ਮੁਲਾਜ਼ਮਾਂ ਨਾਲ ਖਿਲਵਾੜ ਕਰ ਰਹੀ ਹੈ ਪੰਜਾਬ ਸਰਕਾਰ-ਕਨਵੀਨਰ ਰਮੇਸ਼ ਗੈਚੰਡ/ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ

ਅਜੀਤ ਡੈਸਕ 23-06-2025
ਜਗਰਾਉਂ, 22 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਬੀਤੇ ਦਿਨੀਂ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੂਬਾ ਪੱਧਰੀ ਨੁਮਾਇੰਦਿਆਂ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਦੇ ਵਿਚ ਸ਼ਮੂਲੀਅਤ ਕਰਕੇ ਵਾਪਸ ਪਰਤੇ ਐਕਸ਼ਨ ਕਮੇਟੀ ਦੇ ਕਨਵੀਨਰ ਰਮੇਸ਼ ਗੈਚੰਡ ਅਤੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਪ੍ਰੈਸ ਵਿਚ ਬਿਆਨ ਜਾਰੀ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਵਲੋਂ ਮਿਤੀ 23-04-2025 ਨੂੰ ਐਕਸ਼ਨ ਕਮੇਟੀ ਨਾਲ ਪੰਜਾਬ ਦੇ ਸਮੂਹ ਮਿਊਾਸਪਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਕਰਨ ਲਈ ਕੀਤੀ ਗਈ ਮੀਟਿੰਗ ਵਿਚ ਸਮੂਹ ਮੰਗਾਂ ਨੂੰ ਹੱਲ ਕਰਨ ਲਈ ਦੋ ਮਹੀਨੇ ਦਾ ਸਮਾਂ ਮੰਗਿਆ ਸੀ ਜਿਸ ਦੀ ਮਿਆਦ 23 ਜੂਨ ਨੂੰ ਪੂਰੀ ਹੋ ਗਈ ਹੈ, ਪਰ ਪੰਜਾਬ ਸਰਕਾਰ ਵਲੋਂ ਹੁਣ ਤੱਕ ਸਾਡੀਆਂ ਮੰਗਾਂ 'ਤੇ ਕੋਈ ਵੀ ਗੌਰ ਨਹੀਂ ਕੀਤੀ ਜਾ ਰਹੀ ਹੈ ਜਿਸ ਦੇ ਕਾਰਨ ਪੰਜਾਬ ਦੇ ਸਮੂਹ ਮਿਊਾਸਪਲ ਮੁਲਾਜ਼ਮਾਂ ਵਿਚ ਭਾਰੀ ਰੋਸ ਪੈਦਾ ਹੋ ਰਿਹਾ ਅਤੇ ਜਿਸ ਦੇ ਚਲਦੇ ਸਾਡੀ ਜਥੇਬੰਦੀ ਵਲੋਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਦੇ ਖਿਲਾਫ਼ ਕੀਤੇ ਜਾਣ ਵਾਲੇ ਸੰਘਰਸ਼ਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ ਜਿਸ ਵਿਚ ਸਭ ਤੋਂ ਪਹਿਲਾਂ ਜਥੇਬੰਦੀ ਵਲੋਂ ਆਪਣੇ ਸਮੁੱਚੇ ਮੁਲਾਜ਼ਮਾਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ 23 ਜੂਨ ਤੋਂ 14 ਅਗਸਤ ਤੱਕ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ 16 ਅਗਸਤ ਤੋਂ 31 ਅਕਤੂਬਰ ਤੱਕ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਕੀਤੀਆਂ ਜਾਣਗੀਆਂ, ਫਿਰ 7 ਦਸੰਬਰ ਤੋਂ ਪਹਿਲਾਂ-ਪਹਿਲਾਂ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ ਤੇ ਫਿਰ ਫਰਵਰੀ 2026 ਵਿਚ ਰਸਤਾ ਰੋਕੋ ਅੰਦੋਲਨ ਦੇ ਪ੍ਰੋਗਰਾਮ ਵਿੱਢੇ ਜਾਣਗੇ | ਇਸ ਸਮੇਂ ਜਥੇਬੰਦੀ ਦੇ ਸਰਪ੍ਰਸਤ ਕੁਲਵੰਤ ਸੈਣੀ ਹੁਸ਼ਿਆਰਪੁਰ, ਕੁਲਦੀਪ ਸ਼ਰਮਾ ਫਰੀਦਕੋਟ, ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਸ਼ੋਕ ਸਾਰਵਾਨ ਫਰੀਦਕੋਟ, ਨਗਰ ਪਾਲਕਾ ਕਰਮਚਾਰੀ ਸੰਗਠਨ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਗੋਪਾਲ ਥਾਪਰ ਤੇ ਪੰਜਾਬ ਮਿਊਾਸਪਲ ਵਰਕਰਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਨਾਇਬ ਸਿੰਘ ਬਰਾੜ ਜੈਤੋ, ਜੀ.ਐੱਮ ਸਿੰਘ ਖਰੜ, ਗੁਲਸ਼ਨ ਬਰਨਾਲਾ, ਸ਼ੰਨੀ ਭਗਾਨੀਆ ਨਵਾਂ ਸ਼ਹਿਰ, ਹਰਮੇਸ਼ ਬੰਗਾ, ਪ੍ਰਵੀਨ ਰਾਮਾ, ਸੋਨੂੰ ਧਵਨ, ਜਗਦੀਸ਼ ਲੁਧਿਆਣਾ, ਪੰਕਜ ਕੋਟਕਪੂਰਾ ਆਦਿ ਮੁਲਾਜ਼ਮ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਅਮਰੀਕਾ ਵਲੋਂ ਈਰਾਨ ਉੱਪਰ ਕੀਤੇ ਗਏ ਫੌਜੀ ਹਮਲੇ ਦੀ ਨਿੰਦਾ ਅਗਲੀ ਖ਼ਬਰ ਕਾਰ ਸਵਾਰ ਲੜਕੀ ਤੇ ਸਾਥੀ ਵਲੋਂ ਨੌਜਵਾਨ ਨੂੰ ਅਗਵਾ ਕਰਕੇ ਬੇਹੋਸ਼ੀ ਹਾਲਤ 'ਚ ਸਹੌਲੀ ਨੇੜੇ ਨਹਿਰ 'ਚ ਸੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।