28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਅਮਰੀਕਾ ਵਲੋਂ ਈਰਾਨ ਉੱਪਰ ਕੀਤੇ ਗਏ ਫੌਜੀ ਹਮਲੇ ਦੀ ਨਿੰਦਾ

ਅਜੀਤ ਡੈਸਕ 23-06-2025
ਜਗਰਾਉਂ, 22 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਅਮਰੀਕਾ ਵਲੋਂ ਈਰਾਨ ਉੱਪਰ ਕੀਤੇ ਫੌਜੀ ਹਮਲੇ ਦੀ ਨਿੰਦਾ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਇਸ ਕਾਰਵਾਈ ਨਾਲ ਸੰਸਾਰ ਜੰਗ ਲੱਗਣ ਦਾ ਖ਼ਤਰਾ ਵੱਧ ਗਿਆ ਹੈ | ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਰਾਹੀਂ ਆਗੂਆਂ ਨੇ ਆਖਿਆ ਕਿ ਪਹਿਲਾਂ ਅਮਰੀਕਾ ਦੇ ਇਸ਼ਾਰੇ 'ਤੇ ਗਾਜਾ ਪੱਟੀ ਵਿਚ ਫਿਲਸਤੀਨ ਦੇ ਲੋਕਾਂ ਉੱਪਰ ਇਜਰਾਈਲ ਵਲੋਂ ਬੇਤਹਾਸ਼ਾ ਜ਼ੁਲਮ ਢਾਹੇ ਜਾ ਰਹੇ ਹਨ, ਜਿੱਥੇ ਬੱਚਿਆਂ, ਬੁੱਢਿਆਂ, ਬਿਮਾਰਾਂ ਤੇ ਔਰਤਾਂ ਨਾਲ ਅਣ-ਮਨੁੱਖੀ ਵਿਹਾਰ ਕੀਤਾ ਜਾ ਰਿਹਾ ਹੈ, ਉੱਥੇ ਉਨ੍ਹਾਂ ਕੋਲ ਕਿਸੇ ਕਿਸਮ ਦੀ ਰਾਹਤ ਸਮੱਗਰੀ ਵੀ ਨਹੀਂ ਜਾਣ ਦਿੱਤੀ ਜਾ ਰਹੀ | ਹੁਣ ਅਮਰੀਕਾ ਵਲੋਂ ਈਰਾਨ ਉੱਪਰ ਕੀਤੇ ਹਮਲੇ ਨੇ ਉਸ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਨੰਗਾ ਕਰ ਦਿੱਤਾ ਹੈ |
ਪਿਛਲੀ ਖ਼ਬਰ ਭੋਲੇਵਾਲ ਜਦੀਦ ਵਿਖੇ ਪੀਰ ਬਾਬਾ ਲੱਖ ਦਾਤਾ ਗਿਆਰਵੀਂ ਵਾਲੀ ਸਰਕਾਰ ਦਾ ਮੇਲਾ ਕਰਵਾਇਆ <br/> ਅਗਲੀ ਖ਼ਬਰ ਵਾਰ-ਵਾਰ ਵਾਅਦਾ ਖ਼ਿਲਾਫ਼ੀ ਕਰਕੇ ਤੇ ਲਾਰੇ ਲਗਾ ਕੇ ਮੁਲਾਜ਼ਮਾਂ ਨਾਲ ਖਿਲਵਾੜ ਕਰ ਰਹੀ ਹੈ ਪੰਜਾਬ ਸਰਕਾਰ-ਕਨਵੀਨਰ ਰਮੇਸ਼ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।