23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਛਪਾਰ ਮੇਲੇ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੀ ਅਹਿਮ ਮੀਟਿੰਗ <br/>

ਅਜੀਤ ਡੈਸਕ 02-09-2025
ਆਲਮਗੀਰ, 1 ਸਤੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੀ ਇਕ ਅਹਿਮ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਿਸ਼ਾਹ ਦਸਵੀਂ ਆਲਮਗੀਰ ਵਿਖੇ ਹਲਕਾ ਇੰਚਾਰਜ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਾਰਟੀ ਦੇ ਪ੍ਰਚਾਰ-ਪ੍ਰਸਾਰ ਅਤੇ ਭਵਿੱਖ ਦੀਆਂ ਰਣਨੀਤਆਂ ਸੰਬੰਧੀ ਅਹਿਮ ਵਿਚਾਰਾਂ ਕਰਨ ਉਪਰੰਤ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਦੱਸਿਆ ਕਿ 7 ਸਤੰਬਰ ਦਿਨ ਐਤਵਾਰ ਨੂੰ ਛਪਾਰ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਰਵੀਂ ਕਾਨਫ਼ਰੰਸ ਕੀਤੀ ਜਾ ਰਹੀ, ਜਿਸ ਨੂੰ ਪਾਰਟੀ ਦੇ ਕਈ ਸੀਨੀਅਰ ਆਗੂ ਸੰਬੋਧਨ ਕਰਨਗੇ | ਇੰਚਾਰਜ ਐਡਵੋਕੇਟ ਹਰਨਾਮਪੁਰਾ ਨੇ ਦੱਸਿਆ ਕਿ ਕਾਨਫ਼ਰੰਸ ਸੰਬੰਧੀ ਵਰਕਰਾਂ ਅਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ, ਸਾਬਕਾ ਚੇਅਰਮੈਨ ਜਸਵੰਤ ਸਿੰਘ ਹਰਨਾਮਪੁਰਾ, ਮੈਨੇਜਰ ਹਰਦੀਪ ਸਿੰਘ ਗਿੱਲ, ਪਰਮਜੀਤ ਸਿੰਘ ਨੱਤ, ਪ੍ਰਧਾਨ ਨਗਿੰਦਰ ਸਿੰਘ ਆਲਮਗੀਰ, ਕੁਲਜੀਤ ਸਿੰਘ, ਬੁਲਾਰਾ ਜਿਉਣ ਸਿੰਘ ਰਣੀਆਂ, ਚਰਨਪਾਲ ਸਿੰਘ ਸਰਨਾ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਮੇਅਰ ਨੇ ਬੁੱਢੇ ਦਰਿਆ ਦੇ ਨੇੜਲੇ ਇਲਾਕਿਆਂ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਪੁਲਿਸ ਦੇ ਸਪੈਸ਼ਲ ਸੈੱਲ ਨੇ ਗਿ੍ਫ਼ਤਾਰ ਕੀਤੇ 5 ਨਸ਼ਾ ਤਸਕਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।