23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਮੇਅਰ ਨੇ ਬੁੱਢੇ ਦਰਿਆ ਦੇ ਨੇੜਲੇ ਇਲਾਕਿਆਂ ਦਾ ਕੀਤਾ ਦੌਰਾ <br/>

ਅਜੀਤ ਡੈਸਕ 02-09-2025
ਲੁਧਿਆਣਾ, 1 ਸਤੰਬਰ (ਜਗਮੀਤ ਸਿੰਘ)-ਸ਼ਹਿਰ ਵਿੱਚ ਲਗਾਤਾਰ ਮੀਂਹ ਪੈਣ ਦੌਰਾਨ ਬਣੇ ਗੰਭੀਰ ਹਾਲਾਤਾਂ ਨੂੰ ਦੇਖਦੇ ਹੋਏ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਸਥਿਤੀ ਦੀ ਨਿਗਰਾਨੀ ਕਰਨ ਲਈ ਫੀਲਡ ਵਿੱਚ ਉਤਰਦੇ ਹੋਏ ਬੁੱਢੇ ਦਰਿਆ ਦੇ ਆਸ-ਪਾਸ ਸਥਿਤ ਵੱਖ-ਵੱਖ ਨੀਵੇਂ ਇਲਾਕਿਆਂ ਦਾ ਨਿਰੀਖਣ ਕੀਤਾ | ਅਧਿਕਾਰੀਆਂ ਅਤੇ ਫੀਲਡ ਸਟਾਫ ਨੂੰ ਸ਼ਹਿਰ ਦੇ ਇਲਾਕਿਆਂ ਵਿੱਚੋਂ ਜਲਦੀ ਤੋਂ ਜਲਦੀ ਮੀਂਹ ਦੇ ਪਾਣੀ ਦੀ ਨਿਕਾਸੀ ਕਰਨ ਅਤੇ ਬੁੱਢੇ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ | ਮੇਅਰ ਇੰਦਰਜੀਤ ਕੌਰ ਨੇ ਸ਼ਿਵਪੁਰੀ, ਜੈਨ ਨਗਰ, ਗਾਂਧੀ ਨਗਰ, ਤਾਜਪੁਰ ਰੋਡ 'ਤੇ ਸਥਿਤ ਇਲਾਕਿਆਂ, ਹੈਬੋਵਾਲ ਸਮੇਤ ਹੋਰ ਇਲਾਕਿਆਂ ਦਾ ਨਿਰੀਖਣ ਕੀਤਾ | ਨਿਰੀਖਣ ਦੌਰਾਨ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ | ਮੇਅਰ ਨੇ ਕਿਹਾ ਕਿ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ ਅਤੇ ਪ੍ਰਸ਼ਾਸਨ ਸਰਗਰਮੀ ਨਾਲ ਕੰਮ ਕਰ ਰਿਹਾ ਹੈ | ਪੂਰੀ ਮਸ਼ੀਨਰੀ ਅਤੇ ਸਟਾਫ ਜ਼ਮੀਨੀ ਪੱਧਰ 'ਤੇ ਕੰਮ ਕਰ ਰਿਹਾ ਹੈ ਅਤੇ ਜਲਦੀ ਤੋਂ ਜਲਦੀ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਦੌਰਾਨ ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਸ਼ਹਿਰ ਵਾਸੀ ਹੜ੍ਹ ਕੰਟਰੋਲ ਰੂਮ 0161-2749120 'ਤੇ ਫੋਨ ਕਰਕੇ ਸੰਪਰਕ ਕਰ ਸਕਦੇ ਹਨ | ਇਸਦੇ ਨਾਲ ਹੀ ਸ਼ਹਿਰ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਵਿਧਾਇਕਾ ਰਾਜਿੰਦਰ ਪਾਲ ਕੌਰ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਫੀਲਡ ਵਿੱਚ ਸਰਗਰਮ ਰਹੇ |

ਪਿਛਲੀ ਖ਼ਬਰ ਟਰਾਲਾ ਚਾਲਕ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਫੇਟ, ਇਕ ਦੀ ਮੌਤ ਅਗਲੀ ਖ਼ਬਰ ਛਪਾਰ ਮੇਲੇ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੀ ਅਹਿਮ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।