23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸ਼ਹਿਰ ਦੇ ਵਿਧਾਇਕ ਅਤੇ ਨਗਰ ਨਿਗਮ ਕਮਿਸ਼ਨਰ ਫੀਲਡ 'ਚ ਰਹੇ ਸਰਗਰਮ <br/>

ਅਜੀਤ ਡੈਸਕ 02-09-2025
ਲੁਧਿਆਣਾ, 1 ਸਤੰਬਰ (ਡਾ. ਤਰਲੋਚਨ ਸਿੰਘ)-ਸੋਮਵਾਰ ਸਵੇਰ ਤੋਂ ਹੀ ਸ਼ਹਿਰ ਵਿਚ ਲਗਾਤਾਰ ਮੀਂਹ ਪੈਣ ਤੋਂ ਬਾਅਦ, ਸ਼ਹਿਰ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ, ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਫੀਲਡ ਵਿਚ ਸਰਗਰਮ ਰਹੇ ਤਾਂ ਜੋ ਸ਼ਹਿਰ ਦੇ ਇਲਾਕਿਆਂ ਵਿਚੋਂ ਜਲਦੀ ਤੋਂ ਜਲਦੀ ਮੀਂਹ ਦੇ ਪਾਣੀ ਦਾ ਨਿਕਾਸ ਯਕੀਨੀ ਬਣਾਇਆ ਜਾ ਸਕੇ | ਜਦੋਂ ਕਿ ਸ਼ਹਿਰ ਦੇ ਵਿਧਾਇਕ ਕੌਂਸਲਰਾਂ ਦੇ ਨਾਲ ਆਪਣੇ-ਆਪਣੇ ਹਲਕਿਆਂ ਵਿਚ ਸਰਗਰਮ ਰਹੇ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸ਼ਹਿਰ ਦੇ ਵੱਖ-ਵੱਖ ਅੰਦਰੂਨੀ ਇਲਾਕਿਆਂ ਖਾਸ ਕਰਕੇ ਬੁੱਢੇ ਦਰਿਆ ਦੇ ਨੇੜੇ ਸਥਿਤ ਇਲਾਕਿਆਂ ਦਾ ਨਿਰੀਖਣ ਕੀਤਾ ਅਤੇ ਮੀਂਹ ਦੇ ਪਾਣੀ ਦੇ ਨਿਕਾਸ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ | ਪੰਪਿੰਗ ਸਟੇਸ਼ਨਾਂ, ਡਿਸਪੋਜ਼ਲ ਪੁਆਇੰਟਾਂ ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ | ਵਿਧਾਇਕ ਬੱਗਾ, ਵਿਧਾਇਕ ਪੱਪੀ ਅਤੇ ਨਿਗਮ ਕਮਿਸ਼ਨਰ ਡੇਚਲਵਾਲ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਤੱਕ ਪਹੁੰਚਣ ਲਈ ਟਰੈਕਟਰ 'ਤੇ ਸਵਾਰ ਹੋਏ | ਨਗਰ ਨਿਗਮ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਨੂੰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਅਤੇ ਜਿੱਥੇ ਵੀ ਲੋੜ ਹੋਵੇ ਰੇਤ ਦੀਆਂ ਬੋਰੀਆਂ ਰੱਖਣ ਦੇ ਨਿਰਦੇਸ਼ ਦਿੱਤੇ ਗਏ | ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਸਬੰਧਤ ਵਿਧਾਇਕਾਂ ਦੇ ਨਾਲ ਢੋਕਾ ਮੁਹੱਲਾ, ਸਿੰਗਾਰ ਸਿਨੇਮਾ ਡਿਸਪੋਜ਼ਲ ਦੇ ਨੇੜੇ, ਉਪਕਾਰ ਨਗਰ, ਚੰਦਰ ਨਗਰ, ਹੈਬੋਵਾਲ ਅਤੇ ਹੋਰ ਇਲਾਕਿਆਂ ਵਿਚ ਨਿਰੀਖਣ ਕੀਤਾ | ਨਿਰੀਖਣ ਦੌਰਾਨ ਜ਼ੋਨਲ ਕਮਿਸ਼ਨਰ ਨੀਰਜ ਜੈਨ, ਮੁੱਖ ਇੰਜੀਨੀਅਰ ਰਵਿੰਦਰ ਗਰਗ ਸਮੇਤ ਹੋਰ ਅਧਿਕਾਰੀ ਮੌਜੂਦ ਸਨ | ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਪ੍ਰਤੀਕਿਰਿਆ ਸਮਾਂ ਘਟਾਉਣ ਲਈ, ਨਗਰ ਨਿਗਮ ਦੇ ਦਰੇਸੀ ਸਬ-ਜ਼ੋਨ ਦਫ਼ਤਰ ਵਿਖੇ 24/7 ਹੜ੍ਹ ਕੰਟਰੋਲ ਰੂਮ ਕਾਰਜਸ਼ੀਲ ਹੈ | ਜੇਕਰ ਇਲਾਕਿਆਂ ਵਿਚ ਪਾਣੀ ਭਰਦਾ ਹੈ ਤਾਂ ਵਸਨੀਕ 0161-2749120 'ਤੇ ਕਾਲ ਕਰ ਸਕਦੇ ਹਨ ਅਤੇ ਨਗਰ ਨਿਗਮ ਦੀਆਂ ਟੀਮਾਂ ਜਲਦੀ ਤੋਂ ਜਲਦੀ ਸਮੱਸਿਆ ਦੇ ਹੱਲ ਲਈ ਮੌਕੇ 'ਤੇ ਪਹੁੰਚ ਜਾਣਗੀਆਂ | ਡੇਚਲਵਾਲ ਨੇ ਕਿਹਾ ਕਿ ਨਗਰ ਨਿਗਮ ਦਿਨ-ਰਾਤ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ | ਰਾਤ ਦੀ ਨਿਗਰਾਨੀ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਸੰਯੁਕਤ ਕਮਿਸ਼ਨਰਜ਼, ਜ਼ੋਨਲ ਕਮਿਸ਼ਨਰਜ਼ ਸਮੇਤ ਹੋਰ ਸੀਨੀਅਰ ਅਧਿਕਾਰੀ ਆਪਣੇ-ਆਪਣੇ ਇਲਾਕਿਆਂ ਵਿਚ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ |

ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਗਣਪਤੀ ਮਹਾਂਉਤਸਵ ਮੌਕੇ ਕਰਵਾਇਆ ਅਧਿਆਤਮਿਕ ਸਤਿਸੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।