25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਤੇਜ਼ਧਾਰ ਹਥਿਆਰ ਦੀ ਨੋਕ 'ਤੇ ਨਕਦੀ ਖੋਹੀ, ਤਿੰਨ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 02-09-2025
ਲੁਧਿਆਣਾ, 1 ਸਤੰਬਰ (ਜਗਮੀਤ ਸਿੰਘ)-ਕੰਮ ਤੋਂ ਘਰ ਵਾਪਸ ਜਾ ਰਹੇ ਵਿਅਕਤੀ ਨੂੰ ਰਸਤੇ 'ਚ ਰੋਕ ਕੇ ਕਥਿਤ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਨਕਦੀ ਲੁੱਟ ਕੇ ਮੋਬਾਈਲ ਖੋਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਲੁਟੇਰਿਆਂ ਦੇ ਖ਼ਿਲਾਫ਼ ਥਾਣਾ ਸਦਰ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਥਾਣਾ ਪੁਲਿਸ ਨੇ ਮਨਜੀਤ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਦੀ ਸ਼ਿਕਾਇਤ 'ਤੇ ਉਸ ਕੋਲੋਂ 9000 ਰੁਪਏ ਦੀ ਨਕਦੀ ਲੁੱਟਣ ਅਤੇ ਤੇਜ਼ਧਾਰ ਹਥਿਆਰ ਨਾਲ ਜ਼ਖਮੀ ਕਰਕੇ ਮੋਬਾਈਲ ਖੋਹਣ ਦੀ ਕੋਸ਼ਿਸ਼ ਦੇ ਦੋਸ਼ਾਂ ਹੇਠ ਅੰਸ਼, ਵੰਸ਼ ਵਾਸੀਆਨ ਆਜ਼ਾਦ ਨਗਰ, ਸ਼ਿਮਲਾਪੁਰੀ ਅਤੇ ਮਨੀ ਕੋਬਰਾ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਤਿੰਨਾਂ ਦੀ ਗਿ੍ਫ਼ਤਾਰੀ ਲਈ ਭਾਲ ਸ਼ੁਰੂ ਕੀਤੀ ਹੈ |
ਸ਼ੱਕੀ ਹਾਲਾਤ 'ਚ ਲੜਕੀ ਲਾਪਤਾ
ਥਾਣਾ ਹੈਬੋਵਾਲ ਦੀ ਪੁਲਿਸ ਦੀ ਮੁਹੱਲਾ ਸੰਧੂ ਨਗਰ ਦੀ ਰਹਿਣ ਵਾਲੀ ਇਕ ਲੜਕੀ ਦੇ ਸ਼ੱਕੀ ਹਾਲਾਤ 'ਚ ਲਾਪਤਾ ਹੋਣ ਦੇ ਚਲਦੇ ਨਾਮਾਲੂਮ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਲੜਕੀ ਦੀ ਭਾਲ ਕੀਤੀ ਜਾ ਰਹੀ ਹੈ |
ਲੈਬ ਦੇ ਨਾਮ 'ਤੇ ਕਲੀਨਿਕ ਚਲਾ ਕੀਤੀ ਧੋਖਾਧੜੀ
ਥਾਣਾ ਹੈਬੋਵਾਲ ਦੀ ਪੁਲਿਸ ਨੇ ਸਿਵਲ ਲਾਈਨ, ਲੁਧਿਆਣਾ 'ਚ ਜੀ.ਜੇ. ਡਾਇਗਨੌਸਟਿਕ ਲੈਬ ਨੰਬਰ 170 ਚਲਾਉਣ ਵਾਲੇ ਡਾ. ਅਮਰਿੰਦਰ ਸੇਖੋਂ ਪਤਨੀ ਡਾ. ਜਗਦੇਵ ਸਿੰਘ ਸੇਖੋਂ ਦੀ ਸ਼ਿਕਾਇਤ 'ਤੇ ਸ਼ਕਤੀ ਵਿਹਾਰ 'ਚ ਧੂਰੀ ਕਲੀਨਿਕ ਵਿਖੇ ਸਾਲ 2023 ਤੋਂ 2025 ਤੱਕ ਹੇਰਾਫੇਰੀ ਅਤੇ ਧੋਖਾਧੜੀ ਕਰਨ ਦੇ ਦੋਸ਼ਾਂ ਹੇਠ ਰਵੀ ਨੰਦਨ ਸ਼ਰਮਾ, ਦਿਨੇਸ਼ ਅਤੇ ਕਰਨ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ |

ਪਿਛਲੀ ਖ਼ਬਰ ਮੱੁਦਕੀ-ਗਿੱਲ ਰੋਡ ਦੀ ਮਾੜੀ ਹਾਲਤ ਤੋਂ ਲੋਕ ਹੋਏ ਡਾਢੇ ਪੇ੍ਰਸ਼ਾਨ ਅਗਲੀ ਖ਼ਬਰ ਅੰਮਿ੍ਤ ਸਾਗਰ ਪਰਿਵਾਰ ਵਲੋਂ ਸੰਗਤਾਂ ਲਈ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।