30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਵੰਡੀ ਰਾਹਤ ਸਮੱਗਰੀ <br/>

ਅਜੀਤ ਡੈਸਕ 03-09-2025
ਲੁਧਿਆਣਾ, 2 ਸਤੰਬਰ (ਜਗਮੀਤ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਲੁਧਿਆਣਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਵੰਡੀ ਗਈ | ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ (ਡੀ.ਐਲ.ਐਸ.ਏ.) ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਸੀ.ਜੇ.ਐਮ-ਕਮ-ਸਕੱਤਰ ਡੀ. ਐਲ. ਐਸ. ਏ. ਸੁਮਿਤ ਸੱਭਰਵਾਲ ਦੀ ਅਗਵਾਈ ਹੇਠ ਡੀ.ਐਲ.ਐਸ.ਏ. ਦੇ ਸਟਾਫ਼ ਮੈਂਬਰਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀ ਟੀਮ ਵਲੋਂ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਰਾਹਤ ਸਮੱਗਰੀ ਵੰਡੀ ਗਈ | ਮੌਜੂਦਾ ਸਮੇਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵਲੋਂ ਆਗਾਮੀ ਦਿਨਾਂ ਵਿਚ ਵੀ ਇਹ ਸਥਿਤੀ ਬਰਕਰਾਰ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ | ਅਜਿਹੇ ਨਾਜ਼ੁਕ ਹਾਲਾਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਲੁਧਿਆਣਾ ਦੇ ਸਟਾਫ਼ ਮੈਂਬਰਾਂ ਦੇ ਇਕ ਰਾਹਤ ਸੈਲ ਦਾ ਗਠਨ ਕੀਤਾ ਗਿਆ ਤਾਂ ਜੋ ਹੜ੍ਹ ਪੀੜਤ ਅਤੇ ਲੋੜਵੰਦ ਵਿਅਕਤੀਆਂ ਦੀ ਤੁਰੰਤ ਮਦਦ ਕੀਤੀ ਜਾ ਸਕੇ |

ਪਿਛਲੀ ਖ਼ਬਰ ਦਿਆਨੰਦ ਹਸਪਤਾਲ ਦੇ ਡਾਕਟਰਾਂ ਵਲੋਂ 156 ਕਿੱਲੋ ਵਜ਼ਨੀ ਮਹਿਲਾ ਦੀ ਸਫਲ ਸਰਜਰੀ <br/> ਅਗਲੀ ਖ਼ਬਰ ਬੁਲਾਰਾ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।