25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਲੜਕੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਪ੍ਰੇਮੀ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 22-09-2025
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਲੜਕੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਉਸਦੇ ਕਥਿਤ ਪ੍ਰੇਮੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪੁਲਿਸ ਵਲੋਂ ਇਹ ਕਾਰਵਾਈ ਲੁਹਾਰਾ ਦੀ ਰਹਿਣ ਵਾਲੀ ਉਮਾ ਦੇਵੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਗਗਨ ਨਗਰ ਦੇ ਰਹਿਣ ਵਾਲੇ ਜਤਿਨ ਮਹਿਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਸਪਨਾ ਵਰਮਾ ਨੇ 16 ਸਤੰਬਰ ਨੂੰ ਖ਼ੁਦਕੁਸ਼ੀ ਕਰ ਲਈ ਸੀ ਅਤੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਦੱਸਿਆ ਸੀ ਕਿ ਉਕਤ ਕਥਿਤ ਦੋਸ਼ੀ ਨਾਲ ਪਿਛਲੇ ਤਿੰਨ ਸਾਲ ਤੋਂ ਉਸ ਦੇ ਸੰਬੰਧ ਸਨ ਅਤੇ ਕਥਿਤ ਦੋਸ਼ੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਉਂਦਾ ਰਿਹਾ, ਪਰ ਹੁਣ ਉਹ ਉਸ ਦੀਆਂ ਅਸ਼ਲੀਲ ਫ਼ੋਟੋਆਂ ਬਣਾ ਕੇ ਉਸ ਨੂੰ ਵਾਇਰਲ ਕਰਨ ਦੀ ਧਮਕੀ ਦੇ ਰਿਹਾ ਹੈ ਅਤੇ ਬਲੈਕਮੇਲ ਕਰ ਰਿਹਾ ਹੈ | ਕਥਿਤ ਦੋਸ਼ੀ ਵਿਆਹ ਕਰਾਉਣ ਤੋਂ ਮੁੱਕਰ ਗਿਆ, ਜਿਸ ਕਾਰਨ ਉਹ ਦੁਖੀ ਹੈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਅਤੇ ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾਂਦਾ ਹੈ, ਪਰ ਪੁਲਿਸ ਦੀ ਭਾਲ ਕਰ ਰਹੀ ਹੈ |
ਪਿਛਲੀ ਖ਼ਬਰ ਸ਼ਰੇਆਮ ਗੋਲੀਆਂ ਚਲਾਉਣ ਦੇ ਮਾਮਲੇ 'ਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਲੜਕੀ ਦਾ ਮੋਬਾਈਲ ਖੋਹ ਕੇ ਫਰਾਰ ਹੋਏ ਐਕਟਿਵਾ ਸਵਾਰ ਲੁਟੇਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।