25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸ਼ਰੇਆਮ ਗੋਲੀਆਂ ਚਲਾਉਣ ਦੇ ਮਾਮਲੇ 'ਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 22-09-2025
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਸ਼ਿਵਪੁਰੀ ਚੌਕ ਵਿਚ ਸੜਕ 'ਤੇ ਸ਼ਰੇਆਮ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜਿਨ੍ਹਾਂ ਨੂੰ ਨੌਜਵਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਉਨ੍ਹਾਂ ਵਿਚ ਹਰਜਾਪ ਸਿੰਘ ਵਾਸੀ ਚੰਡੀਗੜ੍ਹ ਰੋਡ ਅਤੇ ਮੋਹਿਤ ਖੰਨਾ ਸ਼ਾਮਿਲ ਹਨ | ਪੁਲਿਸ ਅਨੁਸਾਰ ਇਹਨਾਂ ਕਥਿਤ ਦੋਸ਼ੀਆਂ ਨੇ ਸ਼ਰੇਆਮ ਸ਼ਿਵਪੁਰੀ ਚੌਕ ਵਿਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਬਾਅਦ ਵਿਚ ਇਹਨਾਂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ, ਜਿਸ ਦਾ ਸਖ਼ਤ ਨੋਟਿਸ ਲੈਂਦਾ ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ, ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ |
ਪਿਛਲੀ ਖ਼ਬਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਲੜਕੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਪ੍ਰੇਮੀ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।