25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 22-09-2025
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਅਹਾਤਾ ਸ਼ੇਰਜੰਗ ਨੇੜੇ ਸਥਿਤ ਗੁਰਦੁਆਰਾ ਸਾਹਿਬ ਰਵੀਦਾਸ ਭਵਨ ਦੇ ਗ੍ਰੰਥੀ ਭਾਈ ਸੇਵਾ ਸਿੰਘ ਦੀ ਸ਼ਿਕਾਇਤ 'ਤੇ ਅਸ਼ਵਨੀ ਕੁਮਾਰ ਵਾਸੀ ਆਹਤਾ ਸ਼ੇਰਜੰਗ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰ ਰਿਹਾ ਸੀ ਕਿ ਉਕਤ ਕਥਿਤ ਦੋਸ਼ੀ ਨੰਗੇ ਸਿਰ ਹੀ ਗੁਰਦੁਆਰਾ ਸਾਹਿਬ ਅੰਦਰ ਆ ਕੇ ਵੀਡੀਓ ਬਣਾਉਣ ਲੱਗ ਪਿਆ | ਜਦੋਂ ਉਨ੍ਹਾਂ ਇਸ ਦਾ ਵਿਰੋਧ ਕੀਤਾ ਤਾਂ ਕਥਿਤ ਦੋਸ਼ੀ ਉਥੇ ਗਾਲ੍ਹਾਂ ਕੱਢਣ ਲੱਗ
ਪਿਆ ਅਤੇ ਸਪੀਕਰ ਨੂੰ ਬੰਦ ਕਰਨ ਲੱਗਾ | ਬਾਅਦ ਵਿਚ ਕਥਿਤ ਦੋਸ਼ੀ ਉਨ੍ਹਾਂ ਨੂੰ ਧਮਕੀਆਂ ਦੇ ਕੇ ਫ਼ਰਾਰ ਹੋ ਗਿਆ | ਸ਼ਿਕਾਇਤਕਰਤਾ ਵਲੋਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾਂਦਾ ਹੈ, ਪੁਲਿਸ ਜਾਂਚ ਕਰ ਰਹੀ ਹੈ |
ਪਿਛਲੀ ਖ਼ਬਰ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਪਿਸਤੌਲ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਸ਼ਰੇਆਮ ਗੋਲੀਆਂ ਚਲਾਉਣ ਦੇ ਮਾਮਲੇ 'ਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।