23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਮੁੁੰਡੀਆਂ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਸ਼ਲਾਘਾ-ਰਾਜੀ ਸਾਹਨੇਵਾਲ, ਮਿੱਠੂ

ਅਜੀਤ ਡੈਸਕ 22-09-2025
ਲੁਧਿਆਣਾ, 21 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ 'ਆਪ' ਦੇ ਆਬਜ਼ਰਵਰ ਰਾਜੀ ਸਾਹਨੇਵਾਲ ਅਤੇ ਹਲਕਾ ਸਾਹਨੇਵਾਲ ਦੇ ਸੰਗਠਨ ਇੰਚਾਰਜ ਤਜਿੰਦਰ ਸਿੰਘ ਮਿੱਠੂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ 'ਆਪ' ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਕੇ 'ਆਪ' ਨੇ ਇਹ ਸਾਬਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜੋ ਲੋਕਾਂ ਦੀਆਂ ਆਸਾਂ-ਉਮੀਦਾਂ 'ਤੇ ਖਰੀ ਉਤਰੀ ਹੈ | ਇਸੇ ਕੜੀ ਤਹਿਤ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਬੀਤੇ ਦਿਨੀਂ ਵੱਡੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤੇ ਜਾਣ ਦੀ ਹਲਕੇ ਦੇ ਲੋਕਾਂ ਵਲੋਂ ਬੇਹੱਦ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਦਾ ਵੀ ਲੋਕ ਲਾਹਾ ਲੈ ਰਹੇ ਹਨ |
ਪਿਛਲੀ ਖ਼ਬਰ ਆਤਮਾ ਸਿੰਘ ਪਬਲਿਕ ਸਕੂਲ ਦੇ ਪਿ੍ੰਸੀਪਲ ਅਤੇ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਅੰਤਰਰਾਸ਼ਟਰੀ ਕਾਨਫਰੰਸ 'ਚ ਡਾ. ਇੰਦਰਜੀਤ ਸਿੰਘ ਤੇ ਡਾ. ਚੇਤਨਾ ਚੋਪੜਾ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।