23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਅਪਰਾਧ ਦਾ ਦੋਸ਼ ਸਮੁੱਚੇ ਭਾਈਚਾਰੇ 'ਤੇ ਨਹੀਂ ਮੜਿ੍ਹਆ ਜਾਣਾ ਚਾਹੀਦਾ-ਲੌਂਗੋਵਾਲ

ਅਜੀਤ ਡੈਸਕ 22-09-2025
ਆਲਮਗੀਰ, 21 ਸਤੰਬਰ (ਜਰਨੈਲ ਸਿੰਘ ਪੱਟੀ)-ਦੁਨੀਆ ਦੇ ਕਿਸੇ ਵੀ ਹਿੱਸੇ 'ਚ ਕਿਸੇ ਵਿਅਕਤੀ ਵਿਸ਼ੇਸ਼ ਵਲੋਂ ਕੀਤਾ ਕੋਈ ਵੀ ਅਣਮਨੁੱਖੀ ਕਾਰੇ ਦਾ ਸਮੁੱਚੇ ਭਾਈਚਾਰੇ ਦਾ ਦੋਸ਼ ਨਹੀਂ ਮੰਨਿਆ ਜਾਣਾ ਚਾਹੀਦਾ, ਬਲਕਿ ਜਿਸ ਵਿਅਕਤੀ ਨੇ ਕਿਸੇ ਵੀ ਤਰ੍ਹਾਂ ਦਾ ਅਪਰਾਧ ਕੀਤਾ ਹੈ, ਉਸ ਦੀ ਕਾਨੂੰਨ ਮੁਤਾਬਿਕ ਬਣਦੀ ਸਜ਼ਾ ਉਸ ਨੂੰ ਮਿਲਣੀ ਚਾਹੀਦੀ ਹੈ | ਉਕਤ ਪ੍ਰਗਟਾਵਾ ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਆਲ ਇੰਡੀਆ ਦੇ ਕਮੇਟੀ ਮੈਂਬਰ ਸ਼ਮਿੰਦਰ ਸਿੰਘ ਲੌਂਗੋਵਾਲ ਨੇ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਵਿਚ ਇਕ ਪ੍ਰਵਾਸੀ ਮਜ਼ਦੂਰ 'ਤੇ ਜਿੱਥੇ ਇਕ ਮਾਸੂਮ ਬੱਚੇ ਦੇ ਬੇਰਹਿਮੀ ਨਾਲ ਕਤਲ ਕਰਨ ਦਾ ਦੋਸ਼ ਲੱਗਿਆ ਹੈ, ਉਥੇ ਮਾਸੂਮ ਬੱਚੇ ਦਾ ਕਤਲ ਕਰਨਾ ਬਹੁਤ ਹੀ ਦੁਖਦਾਇਕ ਅਤੇ ਮੰਦਭਾਗੀ ਘਟਨਾ ਹੈ | ਉਸਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿਚ ਸਾਨੂੰ ਸਾਰਿਆਂ ਨੂੰ ਜ਼ਰੂਰ ਮਦਦ ਕਰਨੀ ਚਾਹੀਦੀ ਹੈ, ਪਰ ਉਥੇ ਕੁੱਝ ਘੱਟ ਸੋਚ ਵਾਲੇ ਲੋਕਾਂ ਨੇ ਇਸ ਘਟਨਾ ਦੇ ਬਹਾਨੇ ਪੂਰੇ ਪੰਜਾਬ ਵਿਚ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਨਫ਼ਰਤੀ ਮੁਹਿੰਮ ਵਿੱਢ ਦਿੱਤੀ ਹੈ, ਜੋ ਕਿ ਠੀਕ ਨਹੀਂ |
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਮਨਾਇਆ ਅੰਤਰਰਾਸ਼ਟਰੀ ਸ਼ਾਂਤੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।